‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇੱਕ ਜਾਅਲੀ ਵੀਡੀਓ ਪ੍ਰਸਾਰਿਤ ਕੀਤੀ ਗਈ ਸੀ ਅਤੇ ਸਿੱਖ ਗੁਰੂਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਐਫਐਸਐਲ ਰਿਪੋਰਟ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਵੀਡੀਓ ਨੂੰ ਛੇੜਛਾੜ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਇੱਕ ਜਾਅਲੀ ਵੀਡੀਓ ਫੈਲਾ ਕੇ ਸਿੱਖ ਗੁਰੂਆਂ ਦੇ ਨਾਮ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ। ਕੰਗ ਨੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਸਿੱਖ ਭਾਈਚਾਰੇ ਲਈ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।







