ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮੀਤ ਹੇਅਰ ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ੀ ਦਾ ਮਾਹੌਲ ਹੈ। ਮੀਤ ਹੇਅਰ ਪਿਤਾ ਬਣ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਗੁਰਵੀਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ।
ਗੁਰਵੀਨ ਕੌਰ ਨੇ ਅੱਜ ਸਵੇਰੇ ਲਗਭਗ 12 ਵਜੇ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। ਪਰਿਵਾਰ ਅਨੁਸਾਰ ਮਾਂ ਅਤੇ ਨਵਜੰਮਿਆ ਬੱਚਾ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਹਨ। ਪੁੱਤਰ ਦੇ ਜਨਮ ਦੀ ਖ਼ਬਰ ਮਿਲਦੇ ਹੀ ਪਰਿਵਾਰ, ਰਿਸ਼ਤੇਦਾਰਾਂ ਦੇ ਨਾਲ-ਨਾਲ ਰਾਜਨੀਤਿਕ ਆਗੂਆਂ ਅਤੇ ਸਮਰਥਕਾਂ ਵੱਲੋਂ ਸੰਸਦ ਮੈਂਬਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।







