Raghav Chadha writes to Finance Minister Sitharaman: ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਚੱਢਾ ਨੇ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਅਤੇ ਭਾਰੀ ਮੀਂਹ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ।
ਗੱਲਬਾਤ ਦੌਰਾਨ ਕਿਸਾਨਾਂ ਨੇ ਸੰਸਦ ਮੈਂਬਰ ਨਾਲ ਆਪਣਾ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੂੰ ਆਪਣੀਆਂ ਖਰਾਬ ਹੋਈਆਂ ਫਸਲਾਂ ਦੇ ਸੈਂਪਲ ਵੀ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ ਚੱਢਾ ਨੇ ਤੁਰੰਤ ਮੌਕੇ ‘ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਖਰਾਬ ਹੋਈ ਕਣਕ ਦੀ ਫਸਲ ਦੇ ਸੈਂਪਲਾਂ ਸਮੇਤ ਭੇਜਿਆ ਸੀ।
ਚੱਢਾ ਨੇ ਨੁਕਸਾਨ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਿੱਤ ਮੰਤਰੀ ਨੂੰ ਦੱਸਿਆ ਕਿ ਮੀਂਹ ਨੇ ਹਾੜੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬੀਜੀ ਗਈ 34.9 ਲੱਖ ਹੈਕਟੇਅਰ ਕਣਕ ਚੋਂ ਘੱਟੋ-ਘੱਟ 14 ਲੱਖ ਹੈਕਟੇਅਰ (40%) ਰਕਬਾ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਕਿਸਾਨਾਂ ਦੀ ਭਾਰੀ ਤਬਾਹੀ ਹੋਈ ਹੈ।
ਪੰਜਾਬ ਸਰਕਾਰ ਦੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ, “ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਨੁਕਸਾਨ ਲਈ ਰਾਹਤ ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਕਰ ਦਿੱਤੀ ਹੈ। ਸ਼ੁਰੂਆਤੀ ਨਮੂਨੇ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਡੇ ਕਿਸਾਨਾਂ ਦੀ ਮਦਦ ਲਈ DFPD ਦੁਆਰਾ ਕਣਕ ਦੀ ਖਰੀਦ ਲਈ ਲਾਜ਼ਮੀ ਇਕਸਾਰ ਵਿਸ਼ੇਸ਼ਤਾਵਾਂ ਵਿੱਚ ਢਿੱਲ ਵਰਗੇ ਵਾਧੂ ਕਦਮ ਵੀ ਚੁੱਕੇ ਗਏ ਹਨ।
View this post on Instagram
ਕੇਂਦਰ ਸਰਕਾਰ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੇ ਹੋਏ ਚੱਢਾ ਨੇ ਕਿਹਾ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ। ਖਾਸ ਕਰਕੇ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਰਾਜ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h