Punjab Budget Session: ਦੇਸ਼ ‘ਚ 2024 ‘ਚ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਨ੍ਹਾਂ ਨੂੰ ਲੈ ਕੇ ਹਰ ਪਾਰਟੀ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦਈਏ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟ ਗਈਆਂ ਹਨ। ਇਸ ਦੌਰਾਨ ਹੁਣ ਆਮ ਆਦਮੀ ਪਾਰਟੀ ਵੀ ਬਜਟ ਸੈਸ਼ਨ ਦੌਰਾਨ ਪੰਜਾਬ ਲਈ ਅਹਿਮ ਐਲਾਨ ਕਰ ਸਕਦੀ ਹੈ।
‘ਆਪ’ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਕੁਝ ਗਾਰੰਟੀਆਂ ਅਜੇ ਪੂਰੀਆਂ ਹੋਣੀਆਂ ਬਾਕੀ ਹਨ। ਇਸ ਦੇ ਨਾਲ ਹੀ ਜਿਸ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ, ਉਸ ਨੂੰ ਲਾਗੂ ਕਰਨਾ ਬਾਕੀ ਹੈ। ਨਾਲ ਹੀ ਭਗਵੰਤ ਮਾਨ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਇੱਕ-ਇੱਕ ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਵਾਅਦਾ ਕੀਤਾ ਸੀ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਹ ਦੋਵੇਂ ਗੱਲਾਂ ਬਜਟ ਸੈਸ਼ਨ ਦੌਰਾਨ ਕੀਤੀਆਂ ਜਾ ਸਕਦੀਆਂ ਹਨ, ਪਰ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਬਜਟ ਸੈਸ਼ਨ ਦਾ ਹਿੱਸਾ ਹੋਵੇਗਾ ਜਾਂ ਵੱਖ-ਵੱਖ ਸਮੇਂ ਲਈ ਇਸ ਦਾ ਐਲਾਨ ਕੀਤਾ ਜਾਵੇਗਾ।
ਕੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਹੋਵੇਗਾ ਐਲਾਨ
ਦੱਸ਼ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ 7 ਮਹੀਨੇ ਪਹਿਲਾਂ ਪਹਿਲਾ ਬਜਟ ਪੇਸ਼ ਕੀਤਾ ਸੀ। ਉਸ ਸਮੇਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸਾਲ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਸੀ, ਜੋ ਕਿ ਸਾਲ 2021-22 ਨਾਲੋਂ 14 ਫੀਸਦੀ ਵੱਧ ਹੈ ਪਰ ਫਿਰ ਵੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਬਾਰੇ ਸਰਕਾਰ ਨੇ ਕੁਝ ਨਹੀਂ ਕਿਹਾ। ਹੁਣ ਇਸ ਗਾਰੰਟੀ ਨੂੰ ਪੂਰਾ ਕਰਨ ਨਾਲ ਸੂਬਾ ਸਰਕਾਰ ‘ਤੇ ਕਾਫੀ ਵਿੱਤੀ ਬੋਝ ਪਵੇਗਾ। ਇਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਯੋਜਨਾ ਨੂੰ ਵੱਖ-ਵੱਖ ਪੜਾਵਾਂ ‘ਚ ਪੂਰਾ ਕਰ ਸਕਦੀ ਹੈ।
OPS ਸਕੀਮ ਦੇ ਲਾਗੂ ਹੋਣ ਦੀ ਉਡੀਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਸਕੀਮ ਦਾ ਨੋਟੀਫਿਕੇਸ਼ਨ ਕਾਫੀ ਸਮਾਂ ਪਹਿਲਾਂ ਜਾਰੀ ਕੀਤਾ ਹੈ ਪਰ ਇਸ ਸਕੀਮ ਨੂੰ ਲਾਗੂ ਨਾ ਕਰਨ ਕਾਰਨ ਹੁਣ ਤੱਕ ਕਿਸੇ ਵੀ ਸਰਕਾਰੀ ਮੁਲਾਜ਼ਮ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ ਹੈ। ਜਦੋਂ ਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਸਕੀਮ ਦੇ ਲਾਗੂ ਹੋਣ ਤੋਂ ਬਾਅਦ OPS/NPS ਸਕੀਮ ਦਾ ਲਾਭ ਮਿਲੇਗਾ। ਮਾਨ ਸਰਕਾਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਕੀਮ ਨੂੰ ਲਾਗੂ ਕਰ ਦੇਵੇਗੀ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦੀ ਗਾਰੰਟੀ ਨੂੰ ਪਾਰਟੀ ਲਈ ਵੋਟਾਂ ਵਿੱਚ ਬਦਲ ਦੇਵੇਗੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h