AAP attack on Modi and Shah: ਆਮ ਆਦਮੀ ਪਾਰਟੀ (ਆਪ) ਨੇ ਮਨੀਪੁਰ ‘ਚ ਦੋ ਔਰਤਾਂ ਨਾਲ ਵਾਪਰੀ ਹੈਵਾਨੀਅਤ ਭਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ‘ਆਪ’ ਦੀ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮਨੀਪੁਰ ਦੀ ਵੀਡੀਓ ਦੇਖ ਕੇ ਦੇਸ਼ ਭਰ ਦੀਆਂ ਔਰਤਾਂ ਡਰੀਆਂ ਹੋਈਆਂ ਹਨ ਅਤੇ ਭਾਜਪਾ ਸਰਕਾਰ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ।
ਵੀਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਣੂੰਕੇ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਔਰਤਾਂ ਦੀ ਸੁਰੱਖਿਆ ਦੀ ਬਜਾਏ ਪਿਛਲੇ 9 ਸਾਲਾਂ ‘ਚ ਸਿਰਫ ਉਨ੍ਹਾਂ ਨੂੰ ਇਹ ਹੀ ਦੱਸਿਆ ਕਿ ਔਰਤਾਂ ਨੂੰ ਕਿਸ ਤਰ੍ਹਾਂ ਅਤੇ ਕਿਸ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪ੍ਰਭਜੋਤ ਕੌਰ ਅਤੇ ਆਪ ਆਗੂ ਅਨੂ ਬੱਬਰ ਮੌਜੂਦ ਰਹੇ।
ਪਿਛਲੇ 9 ਸਾਲਾਂ ‘ਚ BJP ਬ੍ਰਿਜ ਭੂਸ਼ਣ ਜਨਤਾ ਪਾਰਟੀ ਬਣਕੇ ਰਹਿ ਗਈ ਹੈ
’ਬੇਟੀ ਬਚਾਉ ਬੇਟੀ ਪੜਾਓ’ ਵਾਲੀ ਪਾਰਟੀ ਦੇ ਮੰਤਰੀਆਂ ਤੇ ਮੈਂਬਰ ਪਾਰਲੀਮੈਂਟਾਂ ਵੱਲੋਂ ਸਮੇਂ-ਸਮੇਂ ‘ਤੇ ਮਹਿਲਾਵਾਂ ਨੂੰ ਬੇਇੱਜ਼ਤ ਕੀਤਾ ਜਾਂਦਾ ਰਿਹਾ ਹੈ
ਬ੍ਰਿਜ ਭੂਸ਼ਣ ਜਨਤਾ ਪਾਰਟੀ ਵੱਲੋਂ ਬਿਲਕਸ਼ ਬਾਨੋ ਕੇਸ ‘ਚ ਆਰੋਪੀਆਂ ਨੂੰ ਰਿਹਾਅ ਕਰਨ ‘ਚ ਮਦਦ ਕੀਤੀ ਗਈ ਤੇ ਹਾਥਰਸ… pic.twitter.com/erG1J6jcVy
— AAP Punjab (@AAPPunjab) July 20, 2023
ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੁਣ ਬ੍ਰਿਜ ਭੂਸ਼ਣ ਜਨਤਾ ਪਾਰਟੀ ਬਣ ਚੁੱਕੀ ਹੈ। ਅੱਜ ਭਾਜਪਾ ਸਰਕਾਰ ਵਿੱਚ ਯੋਨ ਸ਼ੋਸ਼ਣ ਦੇ ਦੋਸ਼ੀ ਬ੍ਰਿਜਭੂਸ਼ਣ ਸ਼ਰਨ ਸਿੰਘ ਵਰਗੇ ਲੋਕ ਬੈਠੇ ਹਨ। ਇਸ ਪਾਰਟੀ ਨੇ ਬਿਲਕਿਸ ਬਾਨੋ ਦੇ ਬਲਾਤਕਾਰੀਆਂ ਨੂੰ ਛੱਡਿਆ। ਉਨ੍ਹਾਂ ਨੇ ਹਾਥਰਸ ਬਲਾਤਕਾਰ ਦੇ ਦੋਸ਼ੀਆਂ ਨੂੰ ਬਚਾਇਆ। ਭਾਜਪਾ ਦੇ ਆਈਟੀ ਸੈੱਲ ਦੇ ਲੋਕ ਸੋਸ਼ਲ ਮੀਡੀਆ ‘ਤੇ ਔਰਤਾਂ ਨਾਲ ਬਦਸਲੂਕੀ ਕਰਦੇ ਹਨ।
ਮੋਦੀ ਤੇ ਗ੍ਰਹਿ ਮੰਤਰੀ ਦੀ ਚੁੱਪੀ ‘ਤੇ ਚੁੱਕੇ ਸਵਾਲ
ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੁੱਪੀ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਮਨੀਪੁਰ ‘ਚ ਪਿਛਲੇ ਦੋ ਮਹੀਨਿਆਂ ਤੋਂ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਪਰ ਪ੍ਰਧਾਨ ਮੰਤਰੀ ਨੇ ਇਕ ਸ਼ਬਦ ਵੀ ਨਹੀਂ ਬੋਲਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨੂੰ ਇੰਨੇ ਦਿਨਾਂ ਤੱਕ ਪਤਾ ਨਹੀਂ ਲੱਗਾ ਕਿ ਮਨੀਪੁਰ ਵਿੱਚ ਕੀ ਚੱਲ ਰਿਹਾ ਹੈ?
ਮੈਂ @narendramodi ਜੀ ਨੂੰ ਮਣੀਪੁਰ ‘ਚ ਜੋ ਉਨ੍ਹਾਂ ਦੋ ਔਰਤਾਂ ਨਾਲ ਸ਼ਰਮਨਾਕ ਕਾਰਾ ਹੋਇਆ ਉਸ ਬਾਰੇ ਕੁੱਝ ਸਵਾਲ ਕਰਨਾ ਚਾਹੁੰਦੀ ਹਾਂ
ਮੋਦੀ ਜੀ ਤੁਸੀਂ ਤੇ ਤੁਹਾਡੀ ਪਾਰਟੀ ਸੱਤਾ ‘ਚ ਇਹ ਕਹਿਕੇ ਆਏ ਸੀ ਕਿ ਤੁਹਾਡੀ ਸਰਕਾਰ ‘ਚ ਮਹਿਲਾਵਾਂ ਦੀ ਇੱਜ਼ਤ ਦੀ ਰੱਖਿਆ ਹੋਵੇਗੀ ਤੇ ਫੇਰ ਮਣੀਪੁਰ ‘ਚ ਦੋ ਮਹਿਲਾਵਾਂ ਨਾਲ ਇਸ ਤਰ੍ਹਾਂ ਦੀ ਦਰਿੰਦਗੀ ਕਿਉਂ… pic.twitter.com/yIfVZehQrB
— AAP Punjab (@AAPPunjab) July 20, 2023
ਉਨ੍ਹਾਂ ਨੇ ਪੀਐੱਮ ਮੋਦੀ ਦੇ ਇਨਸਾਫ਼ ਦਿਵਾਉਣ ਦੇ ਵਾਅਦੇ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੁਲਿਸ ਨੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ, ਜਦੋਂਕਿ ਵੀਡੀਓ ‘ਚ ਸਾਰਿਆਂ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ ਤਾਂ ਫਿਰ ਕਿਸ ‘ਤੇ ਅਤੇ ਕਿਵੇਂ ਕਾਰਵਾਈ ਹੋਵੇਗੀ?
ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ ‘ਤੇ ਸਰਕਾਰ ਨੇ ਪਿਛਲੇ ਦੋ ਮਹੀਨਿਆਂ ਤੋਂ ਉਥੇ ਇੰਟਰਨੈੱਟ ਬੰਦ ਕਰ ਦਿੱਤਾ ਹੈ। ਅਸਲ ਵਿੱਚ ਸੱਚ ਨੂੰ ਦਬਾਉਣ ਲਈ ਇੰਟਰਨੈੱਟ ਬੰਦ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਵਿਅਕਤੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਸ ਵੀਡੀਓ ਦਾ ਪਰਦਾਫਾਸ਼ ਕੀਤਾ, ਸਰਕਾਰ ਨੇ ਉਸ ਦਾ ਟਵਿੱਟਰ ਅਕਾਊਂਟ ਬੰਦ ਕਰਵਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h