ਬੁੱਧਵਾਰ, ਸਤੰਬਰ 30, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ।

by Pro Punjab Tv
ਮਈ 17, 2026
in Featured News, ਪੰਜਾਬ
0

ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ “ਜਾਅਲੀ ਵੋਟਾਂ” ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ ‘ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ।

 

ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ (ਈ.ਸੀ.) ਨੂੰ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਅਤੇ ਜਨਤਕ ਇਤਰਾਜ਼ਾਂ ਦਾ ਨਿਪਟਾਰਾ ਬਿਨਾਂ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ।

 

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ, ਇਮਾਨਦਾਰੀ, ਨਿਰਪੱਖਤਾ ਅਤੇ ਜਵਾਬਦੇਹੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹਰ ਯੋਗ ਵੋਟਰ ਬਿਨਾਂ ਕਿਸੇ ਡਰ ਜਾਂ ਨਿਰਵਿਘਨ ਢੰਗ ਨਾਲ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕੇ। ਪੂਰੀ ਪ੍ਰਕਿਰਿਆ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸਰਗਰਮੀ ਨਾਲ ਸ਼ਾਮਲ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਿਤੇ ਵੀ ਕੋਈ ਹੇਰਾਫੇਰੀ ਨਾ ਹੋਵੇ।”

 

ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਸੂਬਿਆਂ ਵਿੱਚ ਯੋਗ ਵੋਟਾਂ ਨੂੰ ਹਟਾਉਣ ਅਤੇ ਜਾਅਲੀ ਐਂਟਰੀਆਂ ਕਰਨ ਬਾਰੇ ਪੈਦਾ ਹੋਏ ਖਦਸ਼ਿਆਂ ਕਾਰਨ ਨਾਗਰਿਕਾਂ ਦਰਮਿਆਨ ਚਿੰਤਾ ਪੈਦਾ ਹੋ ਗਈ ਹੈ, ਜਿਸ ਕਾਰਨ ਚੋਣ ਕਮਿਸ਼ਨ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਕੰਮ ਕਰਨਾ ਲਾਜ਼ਮੀ ਹੋ ਗਿਆ ਹੈ। ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਹੇਰਾਫੇਰੀ ਬਾਰੇ ਵੱਖ-ਵੱਖ ਸੂਬਿਆਂ ਤੋਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ, ਪਰ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੇ ਅਮਲਾਂ ਦੀ ਇਜ਼ਾਜਤ ਨਹੀਂ ਦੇਣਗੇ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਵੋਟਰ ਸੂਚੀਆਂ ਦੀ ਦਰੁਸਤੀ ਅਤੇ ਚੋਣਾਂ ਕਰਵਾਉਣ ਵਾਲੀਆਂ ਸੰਵਿਧਾਨਕ ਸੰਸਥਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਘਟਣਾ ਸ਼ੁਰੂ ਹੋ ਜਾਵੇ ਤਾਂ ਲੋਕਤੰਤਰ ਦੀ ਬੁਨਿਆਦ ਖ਼ਤਰੇ ਵਿੱਚ ਪੈ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, “ਚੋਣ ਕਮਿਸ਼ਨ ਨੂੰ ਹਰੇਕ ਯੋਗ ਵੋਟਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਪੂਰੀ ਇਮਾਨਦਾਰੀ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨਾ ਚਾਹੀਦਾ ਹੈ।”

 

ਵੋਟਰ ਸੂਚੀਆਂ ਦੀ ਸੋਧ ਬਾਰੇ ‘ਆਪ’ ਦੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮ੍ਰਿਤਕ ਵਿਅਕਤੀਆਂ ਜਾਂ ਵਿਦੇਸ਼ੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਸਥਾਈ ਤੌਰ ‘ਤੇ ਵਿਦੇਸ਼ ਚਲੇ ਗਏ ਲੋਕਾਂ ਦੇ ਨਾਮ ਵੋਟਰ ਸੂਚੀਆਂ ਤੋਂ ਹਟਾ ਦਿੱਤੇ ਜਾਣੇ ਚਾਹੀਦੇ ਹਨ ਪਰ ਪੰਜਾਬ ਦੇ ਕਿਸੇ ਵੀ ਅਸਲ ਨਿਵਾਸੀ ਨੂੰ ਕਿਸੇ ਵੀ ਹਾਲਤ ਵਿੱਚ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਜਾਂ ਉਸ ਦੇ ਵੋਟ ਦੇਣ ਦੇ ਅਧਿਕਾਰ ਤੋਂ ਉਸ ਨੂੰ ਵਾਂਝਾ ਨਹੀਂ ਕਰਨਾ ਚਾਹੀਦਾ।”

 

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਪਗ 83 ਫ਼ੀਸਦੀ ਵੋਟਰ ਮੈਪਿੰਗ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਤਸਦੀਕ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, “ਚੋਣ ਕਮਿਸ਼ਨ ਨੂੰ ਸਮੁੱਚੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਤੁਰੰਤ ਤੇ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ।”

Share200Tweet125Share50

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.