Jalandhar By-Election Result 2023: ਜ਼ਿਮਨੀ ਚੋਣਾਂ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਇਸ ਜਿੱਤ ਨੇ 14 ਮਹੀਨਿਆਂ ਦੀ ਸਰਕਾਰ ਨੂੰ ਵੀ ਹੌਂਸਲਾ ਦਿੱਤਾ ਹੈ ਕਿ ਸਰਕਾਰ ਲੋਕ ਹਿੱਤਾਂ ਨੂੰ ਲੈ ਕੇ ਸਹੀ ਦਿਸ਼ਾ ਵੱਲ ਵਧ ਰਹੀ ਹੈ। ਜਲੰਧਰ ਲੋਕ ਸਭਾ ਉਪ ਚੋਣ ਜੂਨ 2022 ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਥੋੜੇ ਫਰਕ ਨਾਲ ਹਾਰਨ ਤੋਂ ਬਾਅਦ ‘ਆਪ’ ਸਰਕਾਰ ਲਈ ਇੱਕ ਵੱਡੀ ਪ੍ਰੀਖਿਆ ਸੀ। ਕਾਂਗਰਸ ਦਾ ਗੜ੍ਹ ਰਹੀ ਇਸ ਸੀਟ ‘ਤੇ ‘ਆਪ’ ਨੇ ਸਫ਼ਲਤਾਪੂਰਵਕ ਕਬਜ਼ਾ ਕੀਤਾ। ਖਾਸ ਗੱਲ ਇਹ ਹੈ ਕਿ ਸਥਾਨਕ ਮੁੱਦਿਆਂ ‘ਤੇ ਲੜੀ ਗਈ ਇਸ ਜ਼ਿਮਨੀ ਚੋਣ ‘ਚ ਪਾਰਟੀ ਦੀ ਅਗਵਾਈ ਮੁੱਖ ਮੰਤਰੀ ਮਾਨ ਨੇ ਖੁਦ ਸੰਭਾਲੀ ਤੇ ਉਨ੍ਹਾਂ ਦੇ ਮਾਈਕ੍ਰੋ ਮੈਨੇਜਮੈਂਟ ਨੇ ਵਿਰੋਧੀਆਂ ਨੂੰ ਘੇਰ ਲਿਆ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਲੀਡਰਸ਼ਿਪ ਦੀ ਯੋਗਤਾ ‘ਤੇ ਉੱਠ ਰਹੇ ਸਵਾਲਾਂ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੱਲੋਂ ਉਠਾਏ ਜਾ ਰਹੇ ਕਾਨੂੰਨ ਵਿਵਸਥਾ, ਵਾਅਦਿਆਂ ਨੂੰ ਭੁੱਲਣ ਵਰਗੇ ਮੁੱਦਿਆਂ ਨੂੰ ਵੀ ਜਨਤਾ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ।
ਵਿਰੋਧੀ ਪਾਰਟੀਆਂ ਨੇ ਚੋਣ ਲੜਨ ਦੀ ਆਪਣੀ ਰਵਾਇਤੀ ਸ਼ੈਲੀ ਜਾਰੀ ਰੱਖੀ ਤੇ ਮਾਨ ਸਰਕਾਰ ਦੇ ਨਕਾਰਾਤਮਕ ਪੱਖ ਨੂੰ ਬੇਨਕਾਬ ਕਰਨ ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ। ਵਿਰੋਧੀ ਧਿਰ ਨੂੰ ਪੂਰੀ ਉਮੀਦ ਸੀ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਮੱਸਿਆ, ਬੇਰੁਜ਼ਗਾਰੀ, ਸਰਕਾਰੀ ਮੁਲਾਜ਼ਮਾਂ ਵਿੱਚ ਅਸੰਤੋਸ਼, ਬੇਅਦਬੀ ਅਤੇ ਖਾਲਿਸਤਾਨੀ ਮੁੱਦਿਆਂ ਨੂੰ ਮੁੜ ਸੁਰਜੀਤ ਕਰਨਾ, ਸਿੱਧੂ ਮੂਸੇਵਾਲਾ ਦੇ ਕਤਲ ਅਤੇ ਗੈਂਗਸਟਰਾਂ ਦਾ ਦਬਦਬਾ ਜਲੰਧਰ ਉਪ ਚੋਣਾਂ ਵਿੱਚ ‘ਆਪ’ ਸਰਕਾਰ ‘ਤੇ ਭਾਰੀ ਪਵੇਗਾ।
ਇਸ ਚੋਣ ਵਿੱਚ ਮੂਸੇਵਾਲਾ, ਅੰਮ੍ਰਿਤਪਾਲ, ਅੰਮ੍ਰਿਤਸਰ ਦੇ ਬੰਬ ਧਮਾਕੇ, ਮਾਨ ਦੇ ਕੈਬਨਿਟ ਮੰਤਰੀ ਦੀ ਵੀਡੀਓ, ਜਿਸ ਨੂੰ ਵਿਰੋਧੀਆਂ ਨੇ ਚੋਣ ਪ੍ਰਚਾਰ ਦੌਰਾਨ ਜ਼ੋਰਦਾਰ ਤਰੀਕੇ ਨਾਲ ਵਰਤਿਆ ਲੋਕਾਂ ਨੇ ਨਕਾਰ ਦਿੱਤਾ। ਸ਼ੋਸ਼ਲ ਮੀਡੀਆ ‘ਤੇ ਵੀ ‘ਆਪ’ ਸਰਕਾਰ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਈ ਗਈ ਪਰ ਵਿਰੋਧੀ ਧਿਰ ਦੀਆਂ ਇਨ੍ਹਾਂ ਚਾਲਾਂ ਨੂੰ ਜਨਤਾ ਨੇ ਪਸੰਦ ਨਹੀਂ ਕੀਤਾ ਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਵੱਲੋਂ ਪੇਸ਼ ਕੀਤੇ ਗਏ ਮੁਫ਼ਤ ਬਿਜਲੀ, ਸਿੱਖਿਆ, ਸਿਹਤ, ਰੁਜ਼ਗਾਰ ਵਰਗੇ ਉਸਾਰੂ ਮੁੱਦਿਆਂ ਦਾ ਜਨਤਾ ਨੇ ਸਮਰਥਨ ਕੀਤਾ।
ਇਸ ਜਿੱਤ ਨੇ ‘ਆਪ’ ਸਰਕਾਰ ਤੋਂ ਵੀ ਆਮ ਲੋਕਾਂ ਦੀਆਂ ਉਮੀਦਾਂ ਘੱਟ ਨਾ ਹੋਣ ਦਾ ਸੰਕੇਤ ਦਿੱਤਾ ਹੈ। ਪੰਜਾਬ ਦੇ ਲੋਕ ਉਸਾਰੂ ਏਜੰਡੇ ਦੀ ਤਲਾਸ਼ ਕਰ ਰਹੇ ਹਨ ਤੇ ਲੋਕਾਂ ਦਾ ਮੰਨਣਾ ਹੈ ਕਿ ‘ਆਪ’ ਸਰਕਾਰ ਬਿਹਤਰ ਸਹੂਲਤਾਂ ਪ੍ਰਦਾਨ ਕਰ ਸਕਦੀ ਹੈ।
ਮੂਸੇਵਾਲਾ ਕਤਲ ਕੇਸ ਦਾ ਗੁੱਸਾ ਵੀ ਵੋਟਾਂ ‘ਤੇ ਰਿਹਾ ਬੇਅਸਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਵੀ ਜਲੰਧਰ ਉਪ ਚੋਣ ਦੌਰਾਨ ਵਿਰੋਧੀ ਧਿਰ ਨੇ ਉਠਾਇਆ ਸੀ ਅਤੇ ਮਾਨ ਸਰਕਾਰ ‘ਤੇ ਮੂਸੇਵਾਲਾ ਕਾਂਡ ਦੇ ਕਾਤਲਾਂ ਨੂੰ ਫੜਨ ‘ਚ ਨਾਕਾਮ ਰਹਿਣ ਦਾ ਦੋਸ਼ ਲਾਇਆ ਸੀ। ਇੰਨਾ ਹੀ ਨਹੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਲੰਧਰ ‘ਚ ‘ਆਪ’ ਸਰਕਾਰ ਖਿਲਾਫ ਪ੍ਰਚਾਰ ਕੀਤਾ ਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ। ਸਿੱਧੂ ਮੂਸੇਵਾਲਾ ਪੰਜਾਬ ਦੇ ਨੌਜਵਾਨਾਂ ਦੇ ਚਹੇਤੇ ਗਾਇਕ ਰਹੇ ਹਨ ਤੇ ਉਨ੍ਹਾਂ ਦੇ ਫੈਨਸ ਦੀ ਗਿਣਤੀ ਲੱਖਾਂ ਵਿੱਚ ਹੈ। ਇਸ ਦੇ ਬਾਵਜੂਦ ਜਲੰਧਰ ‘ਚ ‘ਆਪ’ ਦੀ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਮ ਲੋਕ ਮੂਸੇਵਾਲਾ ਕਤਲੇਆਮ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h