ਵੀਰਵਾਰ, ਸਤੰਬਰ 11, 2025 11:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਦਾ ਬਿਕਰਮ ਮਜੀਠੀਆ ਨੂੰ ਜਵਾਬ: ਅਪਰਾਧ ਅਤੇ ਭ੍ਰਿਸ਼ਟਾਚਾਰ ਨੂੰ ਆਪ ਬੜ੍ਹਾਵਾ ਦੇਣ ਵਾਲਿਆਂ ਨੂੰ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ – ਮਲਵਿੰਦਰ ਕੰਗ

ਵਿਰੋਧੀਆਂ ਨੂੰ ਦਿੱਤੀ ਚੁਣੌਤੀ, ਕਿਹਾ- ਕਿਸੇ ਵੀ 'ਆਪ' ਵਿਧਾਇਕ ਜਾਂ ਮੰਤਰੀ ਦੇ ਗੈਂਗਸਟਰ ਤੇ ਮਾਫੀਆ ਨਾਲ ਜੁੜੇ ਹੋਣ ਦੇ ਸਬੂਤ ਪੇਸ਼ ਕਰੋ

by Gurjeet Kaur
ਫਰਵਰੀ 28, 2023
in ਪੰਜਾਬ
0

chandigarh : ਆਮ ਆਦਮੀ ਪਾਰਟੀ (ਆਪ) ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਅਤੇ ਬੇਤੁੱਕੇ ਹਨ। ਉਨ੍ਹਾਂ ਦੀਆਂ ਗੱਲਾਂ ਦਾ ਸੱਚਾਈ ਨਾਲ ਕੋਈ ਸਬੰਧ ਨਹੀਂ ਹੈ। ਮੀਡੀਆ ‘ਚ ਬਣੇ ਰਹਿਣ ਲਈ ਉਹ ਅਕਸਰ ਅਜਿਹੇ ਬੇਬੁਨਿਆਦ ਦੋਸ਼ ਲਗਾਉਂਦੇ ਰਹਿੰਦੇ ਹਨ।

ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਰਿਆਂ ਨੀਲ ਗਰਗ ਅਤੇ ਰਮਨ ਚੰਦੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਿਹੜੇ ਲੋਕ ਖੁਦ ਅਪਰਾਧ, ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਬੜ੍ਹਾਵਾ ਦਿੰਦੇ ਹਨ, ਉਨ੍ਹਾਂ ਨੂੰ ਇਸ ‘ਤੇ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
ਬਿਕਰਮ ਮਜੀਠੀਆ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਕਾਲੀ ਦਲ ਦੀ ਸਰਕਾਰ ਨੇ ਖਰਾਬ ਕੀਤੀ ਹੈ। ਬਾਦਲ ਸਰਕਾਰ ਵੇਲੇ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਅਕਾਲੀ ਦਲ ਦੇ ਇੱਕ ਗੁੰਡੇ ਨੇ ਅੰਮ੍ਰਿਤਸਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਧੀ ਦਾ ਕਤਲ ਕਰ ਦਿੱਤਾ ਸੀ। ਰੇਤ ਮਾਫੀਆ ਦਾ ਜਨਮ ਅਕਾਲੀ ਸਰਕਾਰ ਵੇਲੇ ਹੋਇਆ। ਬਾਦਲ ਪਰਿਵਾਰ ਅਤੇ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਅਪਰਾਧ, ਨਸ਼ਿਆਂ, ਮਾਫੀਆ ਅਤੇ ਗੈਂਗਵਾਰ ਦੀ ਰਾਜਧਾਨੀ ਬਣਾ ਦਿੱਤਾ।

ਹੁਣ ਮਾਨ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਮਾਫੀਆ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕੰਗ ਨੇ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਕਿਸੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਾਂ ਮੰਤਰੀ ਦੇ ਗੈਂਗਸਟਰ ਜਾਂ ਮਾਫੀਆ ਨਾਲ ਜੁੜੇ ਹੋਣ ਦੇ ਸਬੂਤ ਪੇਸ਼ ਕਰਨ।
ਅਜਨਾਲਾ ਕਾਂਡ ‘ਤੇ ਕੰਗ ਨੇ ਕਿਹਾ ਕਿ ਇਹ ਲੋਕ ਦੁਖੀ ਹਨ ਕਿ ਪੰਜਾਬ ਪੁਲਿਸ ਨੇ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਦੇ ਜਵਾਨਾਂ ਨੇ ਬਹੁਤ ਹੀ ਬਹਾਦਰੀ ਅਤੇ ਸਬਰ ਨਾਲ ਕੰਮ ਕੀਤਾ ਜੋ ਸ਼ਲਾਘਾਯੋਗ ਹੈ। ਸਾਡੇ ਜਵਾਨਾਂ ਨੇ ਖੁਦ ਸਰੀਰਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਕੇ ਪੰਜਾਬ ਨੂੰ ਅੱਗ ਤੋਂ ਬਚਾਇਆ।

ਅੰਮ੍ਰਿਤਪਾਲ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਸ ਦਿਨ ਉਸ ਦੀ ਅਸਲੀਅਤ ਦਾ ਪਤਾ ਲੱਗ ਗਿਆ ਸੀ। ਹੁਣ ਲੋਕ ਕਦੇ ਵੀ ਉਸ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮਨੀਸ਼ ਸਿਸੋਦੀਆ ‘ਤੇ ਕੰਗ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਸਾਰੇ ਮਾਮਲੇ ਫਰਜ਼ੀ ਹਨ। ਦਰਅਸਲ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ, ਇਸੇ ਲਈ ਈਡੀ ਸੀਬੀਆਈ ਰਾਹੀਂ ‘ਆਪ’ ਆਗੂਆਂ ਨੂੰ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਮਨੀਸ਼ ਸਿਸੋਦੀਆ ਨੇ ਦਸ ਹਜ਼ਾਰ ਕਰੋੜ ਦਾ ਘਪਲਾ ਕੀਤਾ। ਘਪਲਾ ਹੋਇਆ ਤਾਂ ਸਾਲ ਭਰ ਇੰਨੇ ਛਾਪੇ, ਇੰਨੀਆਂ ਪੁੱਛ-ਪੜਤਾਲ ਬਾਅਦ ਵੀ ਕੁਝ ਪਤਾ ਕਿਉਂ ਨਹੀਂ ਲੱਗਾ?

ਪ੍ਰੈਸ ਕਾਨਫਰੰਸ ਵਿੱਚ ਮੌਜੂਦ ਨੀਲ ਗਰਗ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। ਜੇਕਰ ਮੋਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਇੰਨੀ ਫਿਕਰਮੰਦ ਹੈ ਤਾਂ ਅਡਾਨੀ ਖਿਲਾਫ ਈਡੀ-ਸੀਬੀਆਈ ਜਾਂਚ ਕਿਉਂ ਨਹੀਂ ਕਰ ਰਹੀ? ਮਨੀਸ਼ ਸਿਸੋਦੀਆ ਵਿਰੁੱਧ ਕਾਰਵਾਈ, ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapmalwinder kangpro punjab tvpunjab government
Share203Tweet127Share51

Related Posts

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.