ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਦਾ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਹਰ ਕਿਸਮ ਦੀਆਂ ਰਜਿਸਟਰੀਆਂ ਉੱਤੇ NOC ਵਾਲੀ ਸ਼ਰਤ ਖ਼ਤਮ ਹੋ ਰਹੀ ਹੈ। NOC ਦੀ ਸ਼ਰਤ ਤੋਂ ਜਲਦ ਰਾਹਤ ਮਿਲੇਗੀ।
ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਤਹਿਤ ਸੂਬੇ ‘ਚ ਹੋਣ ਵਾਲੀਆਂ ਰਜਿਸਟਰੀਆਂ ‘ਤੇ ਐਨ.ਓ.ਸੀ ਵਾਲੀ ਸ਼ਰਤ ਹਟਾਈ ਜਾ ਸਕਦੀ ਹੈ।ਇਸਦੀ ਜਾਣਕਾਰੀ ਸੀਐੱਮ ਮਾਨ ਨੇ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ।ਸੀਐੱਮ ਮਾਨ ਨੇ ਲਿਖਿਆ ਕਿ, ਪੰਜਾਬ ‘ਚ ਹਰ ਕਿਸਮ ਦੀਆਂ ਰਜਿਸਟਰੀਆਂ ‘ਤੇ ਐਨਓਸੀ ਵਾਲੀ ਸ਼ਰਤ ਖ਼ਤਮ ਹੋ ਰਹੀ ਹੈ, ਇਸਦੇ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ।ਦੱਸ ਦੇਈਏ ਕਿ ਜੇਕਰ ਪੰਜਾਬ ‘ਚ ਰਜਿਸਟਰੀਆਂ ‘ਤੇ ਐਨਓਸੀ ਵਾਲੀ ਸ਼ਰਤ ਖ਼ਤਮ ਹੋ ਜਾਂਦੀ ਹੈ, ਤਾਂ ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ
— Bhagwant Mann (@BhagwantMann) February 6, 2024