Haryana CM on Nuh Incident: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨੁੰਹ ਵਿਚ ਹੋਈ ਘਟਨਾ ਨੁੰ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਇਸ ਦਰਦਨਾਕ ਘਟਨਾ ਵਿਚ ਹੁਣ ਤਕ 6 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚ ਦੋ ਹੋਮਗਾਰਡ ਦੇ ਜਵਾਨ ਹਨ ਅਤੇ 4 ਨਾਗਰਿਕ ਸ਼ਾਮਿਲ ਹੈ। ਕਈ ਲੋਕ ਜਖਮੀ ਹੋਏ ਹਨ, ਜਿਨ੍ਹਾਂ ਨੂੰ ਨਲਹੜ ਹਸਪਤਾਲ, ਮੇਦਾਂਤਾ ਹਸਪਤਾਲ ਗੁਰੂਗ੍ਰਾਮ ਤੇ ਹੋਰ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮਨੋਹਰ ਲਾਲ ਨੇ ਕਿਹਾ ਕਿ ਜੋ ਸਾਜਿਸ਼ ਕਰਨ ਵਾਲੇ ਸਨ, ਉਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਸਰਚ ਆਪ੍ਰੇਸ਼ਨ ਵੀ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਜੋ ਲੋਕ ਭੱਜੇ ਹੋਏ ਹਨ, ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤਕ 116 ਲੋਕ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਅੱਜ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਜਾਣਕਾਰੀ ਹਾਸਲ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੋ ਵੀ ਲੋਕ ਇਸ ਵਿਚ ਦੋਸ਼ੀ ਪਾਏ ਜਾਣਗੇ, ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਈਂ ਜਾਵੇਗਾ।
ਹਰਿਆਣਾ ਸੀਐਮ ਨੇ ਦਸਿਆ ਕਿ ਹਰਿਆਣਾ ਪੁਲਿਸ ਦੀ 30 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ ਅਤੇ ਕੇਂਦਰੀ ਸੁਰੱਖਿਆ ਫੋਰਸਾਂ ਦੀਆਂ 20 ਕੰਪਨੀਆਂ ਕੇਂਦਰ ਤੋਂ ਸਾਨੂੰ ਮਿਲੀਆਂ ਸਨ, ਜਿਨ੍ਹਾਂ ਵਿੱਚੋਂ 3 ਕੰਪਨੀਆਂ ਪਲਵਲ, 2 ਕੰਪਨੀਆਂ ਗੁਰੂਗ੍ਰਾਮ ਅਤੇ 1 ਕੰਪਨੀ ਨੂੰ ਫਰੀਦਾਬਾਦ ਵਿਚ ਤੈਨਾਤ ਕੀਤਾ ਗਿਆ ਹੈ ਅਤੇ 14 ਕੰਪਨੀਆਂ ਨੁੰਹ ਜਿਲ੍ਹੇ ਵਿਚ ਤੈਨਾਤ ਕੀਤੀਆਂ ਗਈਆਂ ਹਨ।
#WATCH | Haryana CM ML Khattar says, “Rajasthan govt had registered an FIR against Bajrang Dal’s Monu Manesar. We have told them that whatever help is required to look for him will be provided by us…” pic.twitter.com/kd6nbBfbNQ
— ANI (@ANI) August 2, 2023
ਆਮ ਨਾਗਰਿਕਾਂ ਦੀ ਸੁਰੱਖਿਆ ਕਰਨਾ ਸਾਡੀ ਜਿਮੇਵਾਰੀ ਹੈ, ਉਨ੍ਹਾਂ ਦੀ ਸੁਰੱਖਿਆ ਲਈ ਸਾਡੀ ਸੁਰੱਖਿਆ ਏਜੰਸੀਆਂ , ਪੁਲਿਸ ਸਾਰੇ ਚੌਕਸ ਹਨ। ਹੋਰ ਸਥਾਨਾਂ ‘ਤੇ ਵੀ ਜੋ ਛੁੱਟ-ਪੁੱਟ ਘਟਨਾਵਾਂ ਹੋਈਆਂ ਹਨ, ਉਨ੍ਹਾਂ ‘ਤੇ ਕੰਟਰੋਲ ਕਰ ਲਿਆ ਗਿਆ ਹੈ, ਸਥਿਤੀ ਆਮ ਹੋ ਗਈ ਹੈ।
ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਸਮਾਜ ਦੀ ਏਕਤਾ ਦਾ ਸੰਦੇਸ਼ ਦੇਣ ਆਮ ਨਾਗਰਿਕ
ਹਰਿਆਣਾ ਸੀਐਮ ਮਨੋਹਰ ਲਾਲ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਸ਼ਾਂਤੀ ਬਣਾਏ ਰੱਖਣ, ਆਪਸੀ ਤਨਾਅ ਨਾਲ ਭਾਈਚਾਰਾ ਵਿਗੜਦਾ ਹੈ, ਇਸ ਲਈ ਨਾਗਰਿਕ ਭਾਈਚਾਰਾ ਬਣਾਏ ਰੱਖਣ। ਭਾਈਚਾਰਾ ਬਣਾਏ ਰੱਖਣ ਵਿਚ ਹੀ ਸੂਬੇ ਦੀ ਖੁਸ਼ਹਾਲੀ ਹੈ, ਕਿ ਕਿਸੇ ਤਰ੍ਹਾ ਦੀ ਘਟਨਾ ਨੂੰ ਅੱਗੇ ਨਾ ਵੱਧਣ ਦੇਣ। ਆਮਜਨਤਾ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਸਮਾਜ ਦੀ ਏਕਤਾ ਦਾ ਸੰਦੇਸ਼ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h