ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਵੇਰੇ ਅਚਨਚੇਤ ਹੀ ਰਾਜਪੁਰਾ ਵਿਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੱਕਾਂ ਦੀ ਚੈਕਿੰਗ ਕੀਤੀ। ਉਹਨਾਂ ਜੀ ਐਸ ਟੀ ਦੀ ਚੋਰੀ ਦੀ ਚੈਕਿੰਗ ਕੀਤੀ। ਕਈ ਟਰੱਕ ਅਜਿਹੇ ਪਾਏ ਗਏ ਜਿਹਨਾਂ ਕੋਲ ਸਮਾਨ ਦਾ ਕੋਈ ਬਿੱਲ ਨਹੀਂ ਸੀ ਤੇ ਕਈਆਂ ਦੇ ਹੋਰ ਦਸਤਾਵੇਜ਼ ਪੂਰੇ ਨਹੀਂ ਸਨ। ਅਜਿਹੇ ਟਰੱਕਾਂ ਵਾਲਿਆਂ ਨੂੰ 10 ਲੱਖ ਰੁਪਏ ਤੋਂ ਜ਼ਿਆਦਾ ਦਾ ਜ਼ੁਰਮਾਨਾ ਲਗਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਸ਼ਨੀਵਾਰ ਹੋਣ ਕਾਰਨ ਉਹ ਆਪਣੇ ਹਲਕੇ ਵਿਚ ਜਾ ਰਹੇ ਸਨ ਤੇ ਰਸਤੇ ਵਿਚ ਉਹਨਾਂ ਨੂੰ ਸ਼ਿਕਾਇਤਾਂ ਮਿਲੀਆਂ ਤਾਂ ਉਹਨਾਂ ਅਫਸਰਾਂ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h