ਅੱਜ ਬਠਿੰਡਾ ਦੇ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਧਰਨਾ ਲਾਇਆ ਗਿਆ। ਜੇਲ੍ਹਾਂ ‘ਚ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸਰਕਾਰ ਨੇ ਬਿਨ੍ਹਾਂ ਕਿਸੇ ਕਸੂਰ ਤੋਂ ਨਿਰਦੋਸ਼ ਬੁੱਧੀਜੀਵੀਆਂ, ਪੜ੍ਹੇ ਲਿਖੇ ਪੱਤਰਕਾਰਾਂ ਨੂੰ ਜੇਲ੍ਹ ‘ਚ ਬੰਦ ਕੀਤੇ ਹੋਇਆ ਹੈ। ਉਨ੍ਹਾਂ ਦੀ ਰਿਹਾਈ ਲਈ ਉਹ ਧਰਨਾ ਲਾ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਸਿੱਖ ਕੈਦੀ ਹੋਵੇ, ਜਿਸ ਨੇ ਕੋਈ ਗੁਨਾਹ ਕੀਤਾ ਵੀ ਹੈ ਜੋ ਆਪਣੀ ਸਜਾ ਪੂਰੀ ਕਰ ਚੁੱਕਾ ਹੈ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨ ਖਿਲਾਫਾਂ ਸਾਡਾ ਦਿੱਲੀ ਵਿੱਚ ਵੀ ਮੋਰਚਾ ਚੱਲ ਰਿਹਾ ਹੈ। ਜਦੋਂ ਤੱਕ ਸਰਕਾਰ ਆਪਣਾ ਤਾਨਾਸ਼ਾਹੀ ਰਵੱਈਆ ਨ੍ਹੀਂ ਤਿਆਗਦੀ ਤੇ ਤਿੰਨੇ ਖੇਤੀ ਕਾਨੂੰਨ ਰਦੱ ਨਹੀਂ ਕਰਦੀ ਧਰਨੇ ਪ੍ਰਧਰਸ਼ਨ ਜਾਰੀ ਰਹਿਣਗੇ।