ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਵੱਡੀ ਰਾਹਤ ਮਿਲਣ ਤੋਂ ਬਾਅਦ ਉਹ ਐਕਸ਼ਨ ‘ਚ ਆਉਂਦੇ ਦਿਖਾਈ ਦੇ ਰਹੇ ਹਨ। ਸੂਤਰਾਂ ਮੁਤਾਬਕ ਇਸ ਵੇਲੇ ਦੀ ਵੱਡੀ ਖ਼ਬਰ ਇਹ ਦੇਖਣ ਨੂੰ ਮਿਲੀ ਹੈ ਕਿ ਜਿਵੇਂ ਹੀ ਉਹ ਬਾਹਰ ਆਉਣਗੇ ਤਾਂ ਉਹ ਸਭ ਤੋਂ ਪਹਿਲਾਂ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਦੱਸ ਦੇਈਏ ਕਿ ਬਿਕਰਮ ਮਜੀਠੀਆ ਪਿੱਛਲੇ ਕਾਫੀ ਦਿਨਾਂ ਤੋਂ ਅੰਡਰਗਰਾਉਂਡ ਚੱਲ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਕੱਲ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਡਰੱਗ ਮਾਮਲੇ ‘ਚ ਰਾਹਤ ਦਿੰਦਿਆਂ ਅਗਾਊਂ ਜਮਾਨਤ ਵੀ ਦੇ ਦਿੱਤੀ ਗਈ ਹੈ। ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਕਾਫੀ ਲੰਬੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸੀ। ਇਸ ਤੋਂ ਇਲਾਵਾ ਪੰਜਾਬ ਪੁਲਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਸੀ।