Punjab Anti-Corruption Campaign: ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਵੀਰਵਾਰ ਨੂੰ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਸੂਚੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਮੰਤਰੀ ਜ਼ਿੰਪਾ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸ਼ਿਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ। ਜਿਸਦੇ ਆਧਾਰ ‘ਤੇ ਵਿਜੀਲੈਂਸ ਨੇ ਮੁੱਢਲੀ ਜਾਂਚ ‘ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਸ ਨੂੰ ਮਜ਼ਬੂਤ ਕਰਨ ਲਈ ਸ਼ਿਕਾਇਤਾਂ ਦੇ ਨਾਲ-ਨਾਲ ਸਬੂਤ ਵੀ ਜ਼ਰੂਰੀ ਹੁੰਦੇ ਹਨ। ਹੁਣ ਵਿਜੀਲੈਂਸ ਸਬੂਤ ਇਕੱਠੇ ਕਰ ਰਹੀ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ। ਇਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਿੱਤ ਨਵੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਮਾਲ ਵਿਭਾਗ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਇੱਕ ਵ੍ਹੱਟਸਐਪ ਨੰਬਰ ਜਾਰੀ ਕੀਤਾ ਗਿਆ।
ਇਸ ਨੰਬਰ ‘ਤੇ ਹੁਣ ਤੱਕ 1200 ਦੇ ਕਰੀਬ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਨ੍ਹਾਂ ਚੋਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੰਬਰ ਦਾ ਹੀ ਨਤੀਜਾ ਹੈ ਕਿ ਮਾਲ ਮਹਿਕਮੇ ਦੇ ਭ੍ਰਿਸ਼ਟ ਅਧਿਕਾਰੀਆਂ ਦੇ ਨਾਂ ਪੋਟਲੀ ਵਿੱਚੋਂ ਬਾਹਰ ਨਿਕਲੇ ਹਨ। ਤਹਿਸੀਲਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਸਰਕਾਰੀ ਰਿਕਾਰਡ ਸੰਭਾਲਣ ਦੇ ਸਵਾਲ ’ਤੇ ਮੰਤਰੀ ਨੇ ਕਿਹਾ ਕਿ ਇਸਦਾ ਵੀ ਜਲਦੀ ਹੱਲ ਕੀਤਾ ਜਾ ਰਿਹਾ ਹੈ। ਤਹਿਸੀਲਾਂ ਵਿੱਚ ਬੈਠ ਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਥੇ ਹੀ ਹੱਲ ਕੀਤਾ ਜਾਵੇਗਾ। ਫਿਲਹਾਲ ਪੰਜਾਬ ‘ਚ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਦੇ ਮੁੱਦੇ ‘ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ।
ਇਸ ਬਾਰੇ ਮੰਤਰੀ ਨੇ ਕਿਹਾ ਕਿ ਐਨਓਸੀ ਸਬੰਧੀ ਹਾਈਕੋਰਟ ਦੀਆਂ ਹਦਾਇਤਾਂ ਹਨ। ਇਨ੍ਹਾਂ ਦੀ ਪਾਲਣਾ ਕਰਨਾ ਸਰਕਾਰ ਦਾ ਫਰਜ਼ ਹੈ। ਇਸ ਲਈ ਕਾਨੂੰਨੀ ਪਾਬੰਦੀਆਂ ਕਾਰਨ ਐਨਓਸੀ ਦੀ ਸ਼ਰਤ ਨੂੰ ਫਿਲਹਾਲ ਹਟਾਇਆ ਨਹੀਂ ਜਾ ਸਕਦਾ। ਆਉਣ ਵਾਲੇ ਸਮੇਂ ਵਿੱਚ ਨਵਾਂ ਕਾਨੂੰਨ ਲਿਆ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਜ਼ਿੰਪਾ ਨੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨਾਲ ਖੰਨਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਕਿਹਾ ਕਿ ਵਿਧਾਇਕ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਸਰਕਾਰੀ ਨੁਮਾਇੰਦੇ ਇਸ ਬਾਰੇ ਵਿਚਾਰ ਕਰ ਰਹੇ ਹਨ। ਜ਼ਿਲ੍ਹਾ ਬਣਾਉਣ ਲਈ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਅਮਲੀਜਾਮਾ ਪਹਿਨਾਉਣ ਦੇ ਯਤਨ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h