ਸੋਮਵਾਰ, ਨਵੰਬਰ 16, 2026 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਜਨਵਰੀ 10, 2024
in ਪੰਜਾਬ
0
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ
 
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
 
 
ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ  ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ।
 
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ।
 
ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਬਾਰੇ  ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ।
 
ਇਸ ਮੌਕੇ ਵਿਧਾਇਕ   ਸ਼ੈਰੀ ਕਲਸੀ, ਵਿਧਾਇਕ   ਜਸਬੀਰ ਸਿੰਘ ਸੰਧੂ, ਚੇਅਰਮੈਨ   ਰਮਨ ਬਹਿਲ,  . ਜਗਰੂਪ ਸਿੰਘ ਸੇਖਵਾਂ,   ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ   ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ  ਬਲਬੀਰ ਸਿੰਘ ਪੰਨੂ,   ਸਮਸ਼ੇਰ ਸਿੰਘ ਦੀਨਾਨਗਰ,   ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਮੀਟਿੰਗ ਵਿਚ ਹਿੱਸਾ ਲਿਆ ਤੇ ਆਪਣੇ-ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ।
 
ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ।
Tags: ਨਾਜਾਇਜ਼ ਮਾਈਨਿੰਗਮੰਤਰੀ   ਚੇਤਨ ਸਿੰਘ ਜੌੜਾਮਾਜਰਾ
Share213Tweet133Share53

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.