Adampur Bypoll Congress Candidate: ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ‘ਤੇ ਹੋਣ ਵਾਲੇ ਜ਼ਿਮਂਣੀ ਚੋਣ ਬੇਹੱਦ ਦਿਲਚਸਪ ਹੋਣ ਵਾਲੇ ਹਨ। ਇਸ ਸੀਟ ਦੇ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਦਮਪੁਰ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਕਾਂਗਰਸ ਨੇ ਜੈ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ। ਜੈ ਪ੍ਰਕਾਸ਼ ਹਿਸਾਰ ਤੋਂ ਵੀ ਤਿੰਨ ਵਾਰ ਸਾਂਸਦ ਰਹਿ ਚੁੱਕੇ ਹਨ।
ਦੱਸ ਦੇਈਏ ਕਿ ਕੁਲਦੀਪ ਬਿਸ਼ਨੋਈ ਨੇ ਅਗਸਤ ਵਿੱਚ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਸੀਟ ਤੋਂ ਕਾਂਗਰਸ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਇਸ ਤੋਂ ਬਾਅਦ ਇਸ ਸੀਟ ‘ਤੇ ਜ਼ਿਮਣੀ ਚੋਣ ਕਰਵਾਉਣੀ ਜ਼ਰੂਰੀ ਹੋ ਗਈ।
ਇਹ ਵੀ ਪੜ੍ਹੋ : Banks Liquidity Crisis: ਤਿਉਹਾਰਾਂ ‘ਚ ਵਧੀ ਕਰਜ਼ਿਆਂ ਦੀ ਮੰਗ, ਬੈਂਕਾਂ ਸਾਹਮਣੇ ਨਕਦੀ ਦਾ ਸੰਕਟ!
ਭਾਜਪਾ ਦੇ ਭਵਿਆ ਬਿਸ਼ਨੋਈ ਅਤੇ ‘ਆਪ’ ਦੇ ਸਤੇਂਦਰ ਸਿੰਘ ਮੈਦਾਨ ‘ਚ
ਭਾਜਪਾ ਨੇ ਇਸ ਸੀਟ ਤੋਂ ਕੁਲਦੀਪ ਬਿਸ਼ਨੋਈ ਦੇ ਬੇਟੇ ਭਵਿਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਸਤਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸਤੇਂਦਰ ਸਿੰਘ ਪਹਿਲਾਂ ਭਾਜਪਾ ਵਿੱਚ ਸੀ, ਉਹ ਪਿਛਲੇ ਮਹੀਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ। ਮੰਗਲਵਾਰ ਨੂੰ ਉਨ੍ਹਾਂ ਨੇ ਉਪ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ।
14 ਅਕਤੂਬਰ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਨਾਮਜ਼ਦਗੀਆਂ
ਆਦਮਪੁਰ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਣੀ ਚੋਣ ਲਈ ਨਾਮਜ਼ਦਗੀਆਂ 14 ਅਕਤੂਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਅਕਤੂਬਰ ਨੂੰ ਹੋਵੇਗੀ ਅਤੇ 17 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਮੀਦਵਾਰ ਮਿੰਨੀ ਸਕੱਤਰੇਤ ਕੰਪਲੈਕਸ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਹਿਸਾਰ ਦੇ ਦਫ਼ਤਰ ਵਿੱਚ 14 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸ ਉਪ ਚੋਣ ਲਈ ਵੋਟਾਂ 3 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 6 ਨਵੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ : Kotakpura Firing Case: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ SIT ਦੀ ਪੁੱਛਗਿੱਛ ਖ਼ਤਮ ਹੋਣ ਮਗਰੋਂ ਬੋਲੇ ਬਾਦਲ