ਖੇਡਾਂ ਵਤਨ ਪੰਜਾਬ ਦੀਆਂ-2024 ਲਈ ਪੁਖਤਾ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਬਲਾਕ ਪੱਧਰੀ ਐਥਲੈਟਿਕਸ,ਫੁੱਟਬਾਲ, ਖੋਹ-ਖੋਹ,ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ) ਵਾਲੀਬਾਲ, (ਸੂਟਿੰਗ ਤੇ ਸਮੈਸ਼ਿੰਗ) ਦੇ ਮੁਕਾਬਲੇ 02 ਸਤੰਬਰ ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ 02 ਸਤੰਬਰ ਨੂੰ ਸ਼ੁਰੂ ਹੋਣਗੇ।ਇਸੇ ਤਰ੍ਹਾਂ ਅਗਲੇ ਖੇਡ ਮੁਕਾਬਲੇ 3 ਸਤੰਬਰ ਨੂੰ ਬਲਾਕ ਚੋਹਲਾ ਸਾਹਿਬ ਦੇ ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਸਟੇਡੀਅਮ ਵਿਖੇ,4 ਸਤੰਬਰ ਨੂੰ ਬਲਾਕ ਖਡੂਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ, 5 ਸਤੰਬਰ ਨੂੰ ਬਲਾਕ ਗੰਡੀਵਿੰਡ ਦੇ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ,6 ਸਤੰਬਰ ਨੂੰ ਬਲਾਕ ਵਲਟੋਹਾ ਦੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ, ਬਲਾਕ ਭਿੱਖੀਵਿੰਡ ਦੇ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੂਵਿੰਡ ਅਤੇ ਨੌਸ਼ਹਿਰਾ ਪੰਨੂਆਂ ਬਲਾਕ ਦੇ ਸ.ਬਲਬੀਰ ਸਿੰਘ ਸਪੋਰਟਸ ਸਟੇਡੀਅਮ ਵਿਖੇ 7 ਸਤੰਬਰ ਨੂੰ ਅਤੇ ਤਰਨਤਾਰਨ ਬਲਾਕ ਦੇ ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਸਟੇਡੀਅਮ ਵਿਖੇ 9 ਅਤੇ 10 ਸਤੰਬਰ ਨੂੰ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਖੇਡ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰਹਿਣ, ਖਾਣ-ਪੀਣ,ਸੁਰੱਖਿਆ, ਮੈਡੀਕਲ ਟੀਮਾਂ, ਟਰਾਂਸਪੋਟੇਸ਼ਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 14,17,21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40,41-50, 51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ 14 ਸਤੰਬਰ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ 10 ਅਕਤੂਬਰ ਤੱਕ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।