Security of Amarnath Yatra Pilgrim: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਜਾਣ ਦੇ ਨਾਲ, ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪਠਾਨਕੋਟ ਵਿੱਚ ਹੋਈ ਮੀਟਿੰਗ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ‘ਤੇ ਕੇਂਦਰਿਤ ਸੀ, ਜਿਸ ਵਿੱਚ ਵੱਖ-ਵੱਖ ਪਹਿਲੂਆਂ ਜਿਵੇਂ ਕਿ ਪੁਲਿਸ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਸ਼ਾਮਲ ਰਹੇ।
Special DGP Law & Order Punjab held high level security meeting with army, police & security agencies in #Pathankot. Focused on strategic preparations for #AmarnathYatra, ensuring foolproof safety. Unified effort for a smooth & peaceful pilgrimage.#SafetyFirst #AmarnathYatra2023 pic.twitter.com/Aw2qOR3ota
— Pathankot Police (@PathankotPolice) July 3, 2023
ਵਿਸ਼ੇਸ਼ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਇੱਕ ਲਚਕੀਲੇ ਸੰਚਾਰ ਨੈਟਵਰਕ ਦੀ ਸਥਾਪਨਾ, ਰਾਸ਼ਟਰੀ ਰਾਜਮਾਰਗ ਅਤੇ ਹੋਰ ਮਾਰਗਾਂ ਦੇ ਨਾਲ ਟ੍ਰੈਫਿਕ ਨਿਯਮਾਂ ਲਈ ਸੁਚੱਜੀ ਯੋਜਨਾ ਸਮੇਤ ਚਿੰਤਾਵਾਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਸਾਰੇ ਚਾਰ ਯਾਤਰਾ ਮਾਰਗਾਂ ‘ਤੇ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਵੀ ਕਿਹਾ।
ਖਾਸ ਤੌਰ ‘ਤੇ, ਸ਼ੰਭੂ ਤੋਂ ਮਾਧੋਪੁਰ ਤੱਕ ਫੈਲੇ ਪੰਜਾਬ ਦੇ ਹਿੱਸੇ ਨੂੰ ਚਾਰ ਸੈਕਟਰਾਂ ਵਿੱਚ ਵੰਡਿਆ ਗਿਆ ਹੈ- ਸ਼ੰਭੂ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਮੁਕੇਰੀਆਂ, ਅਤੇ ਮੁਕੇਰੀਆਂ ਤੋਂ ਮਾਧੋਪੁਰ। ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਯਾਤਰਾ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਦੀ ਲੋੜ ‘ਤੇ ਜ਼ੋਰ ਦਿੱਤਾ।
Special DGP Law and Order Punjab paid a visit to the Madhapur-Lakhanpur barrier today in #Pathankot. Joint briefing with Army, SOG, PAP, and #PunjabPolice was conducted to strengthen security measures for the upcoming #AmaranathYatra #SafetyFirst pic.twitter.com/0u6ojXZSK1
— Pathankot Police (@PathankotPolice) July 3, 2023
ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ਅਤੇ ਬੇਸ ਕੈਂਪਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਜਿਹੇ ਖੇਤਰਾਂ ‘ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਉਸਨੇ ਅੱਗ ਦੀਆਂ ਘਟਨਾਵਾਂ ਜਾਂ ਅਚਾਨਕ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਵੱਲੋਂ ਮਾਧੋਪੁਰ ਬੈਰੀਅਰ ਵਿਖੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ। ਮੀਟਿੰਗ ਵਿੱਚ ਵੱਖ-ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਅ ਦੇ ਸ਼ੈਲੇਸ਼ ਕੁਮਾਰ ਅਤੇ ਆਈਬੀ ਦੇ ਰਵਿੰਦਰ ਠਾਕੁਰ ਸਮੇਤ ਪ੍ਰਮੁੱਖ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h