ਭਾਰਤੀ ਚੋਣ ਕਮਿਸ਼ਨ ਦੇ ਹੁਕਮ ਤਹਿਤ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਫਿਲਹਾਲ ਉਹ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਧੀਕ ਚਾਰਜ ਮਹਿਲਾ ਅਤੇ ਬਾਲ ਮਾਮਲੇ ਵਜੋਂ ਸੇਵਾ ਨਿਭਾ ਰਹੀ ਸਨ ਪਰ ਹੁਣ ਉਨ੍ਹਾਂ ਦਾ ਤਬਾਦਲਾ ਏ.ਡੀ.ਜੀ.ਪੀ. ਪ੍ਰਸ਼ਾਸਨ, ਪੰਜਾਬ, ਚੰਡੀਗੜ੍ਹ ਵਿਖੇ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਲੱਗੀ ਪਾਬੰਦੀ ਨੂੰ 15 ਜਨਵਰੀ ਤੋਂ ਵਧਾ ਕੇ 22 ਜਨਵਰੀ ਤੱਕ ਕਰਨ ਦਾ ਫੈਸਲਾ ਲਿਆ ਹੈ। ਹਾਲਾਂਕਿ, ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਫੀਸਦੀ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ।