Punjab Police Band: ਗਣਤੰਤਰ ਦਿਵਸ, ਸੁਤੰਤਰਤਾ ਦਿਵਸ ਵਰਗੇ ਸਰਕਾਰੀ ਪ੍ਰੋਗਰਾਮਾਂ ‘ਚ ਪੰਜਾਬ ਪੁਲਿਸ ਦੇ ਬੈਂਡ ਦੀ ਗੂੰਜ ਅਕਸਰ ਲੋਕਾਂ ਨੇ ਸੁਣੀ ਹੋਵੇਗੀ। ਜੇਕਰ ਤੁਸੀਂ ਕਿਸੇ ਘਰੇਲੂ ਸਮਾਗਮ ਜਾਂ ਵਿਆਹ ਸਮਾਗਮ ਵਿੱਚ ਪੰਜਾਬ ਪੁਲਿਸ ਦੇ ਬੈਂਡ ਦੀ ਧੁਨ ਸੁਣੋ ਤਾਂ ਹੈਰਾਨਗੀ ਜ਼ਰੂਰ ਹੋਵੇਗੀ। ਪਰ ਇਹ ਹੁਣ ਹੋਣ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਸਬੰਧੀ ਇੱਕ ਸਰਕੂਲਰ ਜਾਰੀ ਕਰਕੇ ਮੁਕਤਸਰ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਘਰੇਲੂ ਇਕੱਠਾਂ ਲਈ ਮੁਕਤਸਰ ਪੁਲਿਸ ਬੈਂਡ ਬੁੱਕ ਕਰਨ ਲਈ ਕਿਹਾ ਹੈ। ਹੁਣ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਵਿਅਕਤੀ ਪੁਲਿਸ ਬੈਂਡ ਬੁੱਕ ਕਰਵਾ ਸਕਦਾ ਹੈ। ਪੁਲਿਸ ਵਿਭਾਗ ਵੱਲੋਂ ਜਾਰੀ ਸਰਕੂਲਰ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਇੱਕ ਘੰਟੇ ਦੀ ਬੁਕਿੰਗ ਲਈ ਪੰਜ ਹਜ਼ਾਰ ਰੁਪਏ ਫੀਸ ਰੱਖੀ ਗਈ ਹੈ। ਜਦੋਂ ਕਿ ਪ੍ਰਾਈਵੇਟ ਕਰਮਚਾਰੀਆਂ ਅਤੇ ਆਮ ਲੋਕਾਂ ਲਈ ਇੱਕ ਘੰਟੇ ਦੀ ਬੁਕਿੰਗ ਲਈ 7,000 ਰੁਪਏ ਦਾ ਚਾਰਜ ਰੱਖਿਆ ਗਿਆ ਹੈ।
ਇੰਨਾ ਹੀ ਨਹੀਂ ਸਰਕਾਰੀ ਕਰਮਚਾਰੀਆਂ ਤੋਂ 2500 ਰੁਪਏ ਤੇ ਆਮ ਲੋਕਾਂ ਤੋਂ ਘੰਟੇ ਦੇ ਆਧਾਰ ‘ਤੇ 3500 ਰੁਪਏ ਵਾਧੂ ਲਏ ਜਾਣਗੇ। ਇਸ ਤੋਂ ਇਲਾਵਾ ਪੁਲਿਸ ਲਾਈਨ ਤੋਂ ਘਟਨਾ ਸਥਾਨ ਤੱਕ ਜਾਣ ਲਈ ਵਾਹਨ ਦਾ 80 ਰੁਪਏ ਪ੍ਰਤੀ ਕਿਲੋਮੀਟਰ ਦਾ ਵਾਧੂ ਖਰਚਾ ਵੀ ਲਿਆ ਜਾਵੇਗਾ। ਬੈਂਡ ਬੁਕਿੰਗ ਲਈ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਲਾਈਨ ਤੋਂ ਇਲਾਵਾ ਮੋਬਾਈਲ ਨੰਬਰ 80549-42100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਪੋਸਟਰ ਜਾਰੀ ਕੀਤਾ ਹੈ। ਪੁਲਿਸ ਦੇ ਇਸ ਫੈਸਲੇ ‘ਤੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਲੋਕਾਂ ਅਨੁਸਾਰ ਇਸ ਨਾਲ ਪੁਲਿਸ ਦਾ ਅਕਸ ਖਰਾਬ ਹੋਵੇਗਾ। ਪੁਲਿਸ ਦਾ ਮਨੋਬਲ ਡਿੱਗ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h