ਬੁੱਧਵਾਰ, ਅਪ੍ਰੈਲ 29, 2026 12:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ

by Pro Punjab Tv
ਸਤੰਬਰ 27, 2025
in Featured, Featured News, ਧਰਮ, ਪੰਜਾਬ
0
ਅੰਮ੍ਰਿਤਸਰ, 27 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦੀ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੁਆਰਾ ਮੁੜ-ਉਸਾਰੀ ਦੇ ਕਾਰਜ ਦੀ ਆਰੰਭਤਾ ਕਰਵਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿਆਲ ਭੱਟੀ ਪਿੰਡ ਦੇ ਜੈਮਲ ਸਿੰਘ, ਜਿਸ ਦਾ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ, ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਨੁਕਸਾਨ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ। ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਸਮੇਤ ਜਥੇਬੰਦੀਆਂ ਤੇ ਸੁਸਾਇਟੀਆਂ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ। ਉਨ੍ਹਾਂ ਨੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੇ ਉਪਰਾਲਿਆਂ ਨੂੰ ਸਮਾਜਿਕ ਮਜ਼ਬੂਤੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਸੁਧਰਨ ਤੱਕ ਲੋੜਵੰਦਾਂ ਦੀ ਮਦਦ ਜਾਰੀ ਰੱਖੇਗੀ। ਉਨ੍ਹਾਂ ਨੇ ਪੰਜਾਬੀਆਂ ਦੀ ਇਕਜੁਟਤਾ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ।
ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਸਥਾਵਾਂ ਦੀ ਸੇਵਾ ਨੂੰ ਸਿੱਖ ਪਰੰਪਰਾ ਦਾ ਗੌਰਵ ਦੱਸਦਿਆਂ ਕਿਹਾ ਕਿ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਉਸਾਰੀ ਦਾ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਸੀ, ਪਰ ਉਹ ਕਿਤੇ ਨਜ਼ਰ ਨਹੀਂ ਆ ਰਹੀ।
ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵੱਲੋਂ ਭਾਈ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੇਵਾ ਦੇ ਕਾਰਜ ਵਿਚ ਮਹੱਤਵਪੂਰਨ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੰਪਰਦਾ ਦਾ ਟੀਚਾ 100 ਲੋੜਵੰਦ ਪਰਿਵਾਰਾਂ ਦੇ ਘਰ ਤਿਆਰ ਕਰਨਾ ਹੈ, ਜਿਸ ਵਿੱਚੋਂ ਕਈਆਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਬਾਬਾ ਹਰਨੇਕ ਸਿੰਘ ਸਿਆੜ ਸਾਹਿਬ, ਪੀੜਤ ਪਰਿਵਾਰ ਦੇ ਮੈਂਬਰ ਸ. ਜੈਮਲ ਸਿੰਘ ਅਤੇ ਹੋਰ ਵੀ ਮੌਜੂਦ ਸਨ।
Tags: Advocate Dhami and Giani Raghbir Singh visit flood affected areas
Share201Tweet126Share50

Related Posts

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026
Load More

Recent News

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.