ਸੋਮਵਾਰ, ਸਤੰਬਰ 15, 2025 06:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ ਹਨ।

by Bharat Thapa
ਨਵੰਬਰ 19, 2022
in Featured, Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਂਬਰ ਇੰਚਾਰਜਾਂ ਨਾਲ ਕੀਤੀ ਪਲੇਠੀ ਇਕੱਤਰਤਾ ਦੌਰਾਨ ਸਿੱਖ ਧਰਮ ਦੇ ਪ੍ਰਚਾਰ, ਗੁਰਦੁਆਰਾ ਸਾਹਿਬਾਨ ਦੇ ਲੰਗਰਾਂ, ਸੰਗਤ ਰਿਹਾਇਸ਼ਾਂ, ਉਸਾਰੀਆਂ, ਵਿਦਿਆ ਅਤੇ ਕਾਨੂੰਨੀ ਮਸਲਿਆਂ ਨਾਲ ਸਬੰਧਤ ਕਾਰਜਾਂ ਨੂੰ ਹੋਰ ਪੁਖਤਗੀ ਨਾਲ ਕਰਨ ਅਤੇ ਸਮੇਂ-ਸਮੇਂ ’ਤੇ ਇਸ ਦੀ ਰਿਪੋਰਟ ਉਨ੍ਹਾਂ ਨੂੰ ਦੇਣ ਬਾਰੇ ਆਖਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਲਈ ਦਿੱਤੀ ਗਈ ਜ਼ੁੰਮੇਵਾਰੀ ਨੂੰ ਸੰਗਤ ਦੀ ਭਾਵਨਾ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਂਦਿਆਂ ਲੋੜੀਂਦੇ ਸੁਝਾਅ ਦਿੱਤੇ ਜਾਣ ਅਤੇ ਸਮੇਂ-ਸਮੇਂ ਨਿਗਰਾਨੀ ਕੀਤੀ ਜਾਵੇ।

ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਦੇ ਮੁਲਾਂਕਣ ਲਈ ਲਗਾਏ ਗਏ ਮੈਂਬਰ ਇੰਚਾਰਜ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਰਜਾਂ ਦੀ ਪੜਚੋਲ ਕਰਕੇ ਇਸ ਦੀ ਰਿਪੋਰਟ ਦੇਣਗੇ ਅਤੇ ਹਰ ਮਹੀਨੇ ਸਾਰੇ ਮੈਂਬਰ ਇੰਚਾਰਜਾਂ ਦੀ ਇਕੱਤਰਤਾ ਕਰਕੇ ਉਸ ਵਿਚ ਲੋੜੀਂਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਗਏ ਸੰਘਰਸ਼ ਦੀ ਅਗਲੀ ਕੜੀ ਤਹਿਤ 1 ਦਸੰਬਰ 2022 ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੇ ਪ੍ਰੋਫਾਰਮੇ ਤਿਆਰ ਕਰ ਲਏ ਗਏ ਹਨ, ਜੋ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਪਿੰਡਾਂ, ਕਸਬਿਆਂ ਆਦਿ ਵਿਚ ਜਾ ਕੇ ਭਰਵਾਏ ਜਾਣਗੇ। ਇਸ ਸਬੰਧ ਵਿਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਮੁਕੰਮਲ ਕਰਨ ਮਗਰੋਂ ਪੰਜਾਬ ਦੇ ਗਵਰਨਰ ਨੂੰ ਪੇਸ਼ ਕੀਤੇ ਜਾਣਗੇ।

ਇਸ ਦੇ ਨਾਲ ਹੀ ਧਰਮ ਪ੍ਰਚਾਰ ਲਹਿਰ ਨੂੰ ਆਧੁਨਿਕ ਤਰਜੀਹਾਂ ਅਨੁਸਾਰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰਚਾਰਕ ਜਥੇ ਰਵਾਨਾ ਕੀਤੇ ਜਾਣਗੇ। ਇਸ ਤਹਿਤ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਸੰਵਾਦ ਵਿਧੀ ਰਾਹੀਂ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਬਾਰੇ ਸੰਗਤ ਤੱਕ ਜਾਣਕਾਰੀ ਪਹੁੰਚਾਈ ਜਾਵੇਗੀ। ਐਡਵੋਕੇਟ ਧਾਮੀ ਅਨੁਸਾਰ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਬਾਰੇ ਬੀਤੇ ਸਮੇਂ ਲਿਆ ਗਿਆ ਫੈਸਲਾ ਵੀ ਜਲਦ ਲਾਗੂ ਕੀਤਾ ਜਾਵੇਗਾ ਅਤੇ ਇਸ ਦੇ ਗਠਨ ਲਈ ਵੱਖ-ਵੱਖ ਦੇਸ਼ਾਂ ਵਿੱਚੋਂ ਸਿੱਖ ਨੁਮਾਇੰਦੇ ਲਏ ਜਾਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate Dhamiappointedmember in-chargesmetpropunjabtvpunjabnewsvarious departments
Share203Tweet127Share51

Related Posts

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025

ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਸਤੰਬਰ 14, 2025
Load More

Recent News

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.