ਕਾਬੁਲ – ਗੁਰਦਵਾਰੇ ਤੇ ਹਮਲਾ ਕਰਕੇ ਅਸੀਂ ਬਦਲਾ ਲਿਆ
ਬੀਤੇ ਦਿਨੇ ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ, ਜਿਸ ‘ਚ ਇਕ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਿਆ ਜਦਕਿ ਇੱਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਤੇ ਹੋਰ ਜਣੇ ਜਖ਼ਮੀ ਹੋਣ ਸਨ। ਇਸ ਗੋਲੀਬਾਰੀ ‘ਚ ਇੱਕ ਅੱਤਵਾਦੀ ਵੀ ਢੇਰ ਕਰ ਦਿੱਤਾ ਗਿਆ।ਪਤਾ ਲਗਾ ਹੈ ਕਿ ਸ਼ਨਿੱਚਰਵਾਰ ਸਵੇਰੇ ਜਦੋਂ ਗੁਰਦੁਆਰੇ ‘ਤੇ ਹਮਲਾ ਹੋਇਆ ਤਾਂ ਉੱਥੇ ਲਗਭਗ 30 ਲੋਕ ਮੌਜੂਦ ਸਨ।
ਵੱਡੀ ਖ਼ਬਰ ਹੁਣ ਸਾਹਮਣੇ ਆਈ ਹੈ ਕਿ ਇਸਲਾਮਿਕ ਸਟੇਟ ਖੋਰਾਸਨ ਪ੍ਰੋਵਿੰਸ (ਆਈਐਸਕੇਪੀ) ਨੇ ਇਸ ਹਮਲੇ ਦੀ ਜਿੰਮੇਵਾਰੀ ਲਈ ਹੈ। ਉਨ੍ਹਾਂ ਗਰੁੱਪ ਨੇ ਕਿਹਾ ਹੈ ਕਿ ਇਹ ਹਮਲਾ ਭਾਰਤੀ ਸਿਆਸਤਦਾਨਾਂ ਵਲੋਂ ਪੈਗੰਬਰ ਮੁਹੰਮਦ ਦੀ ਸ਼ਾਨ ਖਿਲਾਫ਼ ਕੀਤੀਆਂ ਵਿਵਾਦਤ ਟਿੱਪਣੀਆਂ ਦਾ ਬਦਲਾ ਸੀ।
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ਨੀਵਾਰ ਨੂੰ ਗੁਰਦੁਆਰਾ ‘ਕਰਤਾ-ਏ-ਪਰਵਾਨ’ ‘ਤੇ ਇੱਕ ਅੱਤਵਾਦੀ ਹਮਲਾ ਹੋਇਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਮਲੇ ਦੀ ਨਿਖੇਧੀ ਕੀਤੀ ਹੈ।
ਭਾਰਤੀ ਗ੍ਰਹਿ ਮੰਤਰਾਲੇ ਨੇ ਗੁਰਦੁਆਰੇ ਉੱਪਰ ਹਮਲੇ ਦੀ ਚਿੰਤਾ ਜਤਾਈ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਕਰਤ-ਏ-ਪਰਵਾਨ ਗੁਰਦੁਆਰਾ ਸਾਹਿਬ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕਰਨ ਨਿਖੇਧੀ ਕੀਤੀ ਹੈ।
ਇਥੇ ਇਹ ਵੀ ਦਸ ਦਈਏ ਕਿ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।
ਭਾਰਤ ਦੇ ਗ੍ਰਹਿ ਮੰਤਰਾਲੇ ਨੇ ਅਫ਼ਗ਼ਾਨਿਸਤਾਨ ‘ਚ 100 ਤੋਂ ਵੱਧ ਸਿੱਖਾਂ ਅਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ ‘ਤੇ ਈ-ਵੀਜ਼ਾ ਪ੍ਰਦਾਨ ਕੀਤੇ ਹਨ। ਇਥੇ ਦਾਸ ਦਈਏ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ।
ਵੱਖ -ਵੱਖ ਆਗੁਆ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ।
ਇਥੇ ਇਹ ਵੀ ਜਿਕਰਯੋਗ ਹੈ ਕਿ ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ।
ਇਥੇ ਇਹ ਜਿਕਰਯੋਗ ਹੈ ਕਿ ਭਾਜਪਾ ਦੀ ਨੁਪੁਰ ਸ਼ਰਮਾ ਟੀਵੀ ਬਹਿਸ ਦੌਰਾਨ, ਨੂਪੁਰ ਸ਼ਰਮਾ ਨੇ ਕਥਿਤ ਤੌਰ ‘ਤੇ ਪੈਗੰਬਰ ਮੁਹੰਮਦ (ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ) ਦੇ ਖਿਲਾਫ ਕੁਝ ਅਪਮਾਨਜਨਕ ਟਿੱਪਣੀਆਂ ਕੀਤੀਆਂ।
ਨੂਪੁਰ ਸ਼ਰਮਾ ਨੇ ਦੋਸ਼ ਲਾਇਆ ਸੀ ਕਿ ਕੁਝ ਲੋਕ ਹਿੰਦੂ ਮਾਨਤਾਵਾਂ ਦਾ ਮਜ਼ਾਕ ਉਡਾ ਰਹੇ ਹਨ। ਫਿਰ ਉਸਨੇ ਇਸਲਾਮੀ ਵਿਸ਼ਵਾਸਾਂ ਦਾ ਹਵਾਲਾ ਦਿੱਤਾ ਅਤੇ ਕਥਿਤ ਤੌਰ ‘ਤੇ ਪੈਗੰਬਰ ਮੁਹੰਮਦ ‘ਤੇ ਟਿੱਪਣੀ ਕੀਤੀ। ਇਸ ਤੋਂ ਬਾਅਦ ਨੂਪੁਰ ਦਾ ਵੀਡੀਓ ਟਵਿਟਰ ‘ਤੇ ਵਾਇਰਲ ਹੋ ਗਿਆ ਅਤੇ ਉਸ ‘ਤੇ ਪੈਗੰਬਰ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ।