ਅੰਮ੍ਰਿਤਸਰ ਵਿੱਚ ਬੀਤੇ ਦਿਨੀ ਪੁਲਿਸ ਚੌਂਕੀਆਂ ਵਿੱਚ ਧਮਾਕੇ ਹੋਣ ਦੀ ਖਬਰ ਆ ਰਹੀ ਸੀ ਇਸ ਮਾਮਲੇ ਵਿਚ ਹੁਣ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਬਾਅਦ ਹੁਣ ਪਟਿਆਲਾ ਜ਼ਿਲ੍ਹੇ ਦੇ ਥਾਣਾ ਘੱਗਾ ਦੇ ਅਧੀਨ ਪੈਂਦੀ ਬਾਦਸ਼ਾਹਪੁਰ ਪੁਲਿਸ ਚੌਂਕੀ ਵਿਖੇ ਬੀਤੀ ਰਾਤ ਇੱਕ ਜੋਰਦਾਰ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
ਸੁਤਰਾਂ ਦੇ ਅਨੁਸਾਰ ਧਮਾਕਾ ਇੰਨਾ ਜਬਰਦਸਤ ਸੀ ਕਿ ਥਾਣੇ ਦੇ ਸ਼ੀਸ਼ੇ ਤੱਕ ਟੁੱਟ ਗਏ SSP ਪਟਿਆਲਾ ਡਾਕਟਰ ਨਾਨਕ ਸਿੰਘ ਨੇ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਤਸਵੀਰਾਂ ਵਿੱਚ ਦੇਖਿਆ ਜਾ ਰਿਹਾ ਹੈ ਕਿ ਥਾਣੇ ਦੇ ਪਿੱਛੇ ਲੱਗਦੇ ਖੇਤਾਂ ਦੇ ਵਿੱਚ ਪੁਲਿਸ ਛਾਣਬੀਣ ਕਰ ਰਹੀ ਹੈ ਪਰ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਬੀਤੀ ਰਾਤ 12 ਵਜੇ ਦੇ ਕਰੀਬ ਇਹ ਧਮਾਕਾ ਹੋਇਆ ਸੀ।
ਦੱਸ ਦੇਈਏ ਕਿ ਧਮਾਕੇ ਦੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਥਾਣੇ ਦੇ ਸ਼ੀਸ਼ੇ ਟੁੱਟ ਗਏ ਇਹ ਧਮਾਕਾ ਹੁਣ ਜਾਂਚ ਦਾ ਵਿਸ਼ਾ ਹੈ ਕੀ ਕਿਸ ਚੀਜ਼ ਨਾਲ ਹੋਇਆ ਪਰ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਪੁਲਿਸ ਦੀ ਜਾਂਚ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗੇਗਾ ਕਿ ਧਮਾਕਾ ਕਿਸ ਚੀਜ਼ ਨਾਲ ਕੀਤਾ ਗਿਆ ਸੀ ਚੌਂਕੀ ਬਾਦਸ਼ਾਹ ਪੁਰ ਪਟਿਆਲਾ ਜਿਲੇ ਦੀ ਪੁਲਿਸ ਦੇ ਸੀਨੀਅਰ ਅਧਿਕਾਰੀ ਪਹੁੰਚ ਕੇ ਵੱਖ-ਵੱਖ ਐਂਗਲਾਂ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।