ਬਟਾਲਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਟਾਲਾ ਸ਼ਹਿਰ ਦੇ ਕਪੂਰੀ ਗੇਟ ਦੇ ਬਾਹਰ ਲੱਗੇ ਬਾਬਾ ਸਾਹਿਬ ਡਾ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।
ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਦਲਿਤ ਸਮਾਜ ‘ਚ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ ਇੱਥੇ ਹੀ ਲੋਕਾਂ ਵਲੋਂ ਰੋਸ ‘ਚ ਆਉਂਦੇ ਹੋਏ ਉਸ ਚੌਕ ‘ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।
ਉਧਰ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਅੱਜ ਸਵੇਰੇ ਦੇਖਿਆ ਸੀ ਕਿ ਇਸ ਲੱਗੇ ਬੁੱਤ ਦੇ ਇੱਕ ਹੱਥ ਦੀ ਉਂਗਲ ਟੁੱਟੀ ਹੋਈ ਹੈ ਅਤੇ ਇੰਝ ਲੱਗ ਰਿਹਾ ਹੈ ਜਿਵੇਂ ਉਸ ਬੁੱਤ ਤੇ ਜਿਵੇਂ ਇੱਟਾਂ ਮਾਰੀਆਂ ਗਈਆਂ ਹਨ।
ਉਧਰ ਇਸ ਮਾਹੌਲ ਨੂੰ ਦੇਖਦੇ ਹੋਏ ਇਸ ਇਲਾਕੇ ‘ਚ ਪੁਲਿਸ ਦੀ ਤੈਨਾਤੀ ਵੀ ਵਧਾਈ ਗਈ ਹੈ ਅਤੇ ਮੌਕੇ ਤੇ ਪਹੁੰਚੇ DSP ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਅਤੇ ਇਹ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਕੇਸ ਦਰਜ ਵੀ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵਲੋਂ ਇਲਾਕੇ ‘ਚ ਲੱਗੇ CCTV ਫੁਟੇਜ ਵੀ ਖੰਗਾਲੀ ਜਾ ਰਹੀ ਹੈ।