Domestic and Commercial Electricity price in Punjab: ਪੰਜਾਬ ਦੇ ਜਲੰਧਰ ‘ਚ ਹਈ ਜ਼ਿਮਨੀ ਚੋਣਾਂ ਦੇ ਨਤੀਜੇ 13 ਮਈ ਨੂੰ ਆਏ, ਜਿਨ੍ਹਾਂ ‘ਚ ‘ਆਪ’ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿੱਤ ਮਿਲੀ। ਇਸ ਜਿੱਤ ਮਗਰੋਂ ਸੂਬਾ ਸਰਕਾਰ ਨੇ ਪੰਜਾਬੀਆਂ ਨੂੰ ਵੱਡਾ ਝੱਟਕਾ ਦਿੱਤਾ ਹੈ।
ਦੱਸ ਦਈਏ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਦੋ ਦਿਨ ਬਾਅਦ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ‘ਚ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਮਈ ਤੋਂ ਲਾਗੂ ਹੋ ਰਹੀਆਂ ਹਨ। ਇਸ ਸਬੰਧੀ ਪੀਐਸਪੀਸੀਐਲ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬਿਜਲੀ ਦੀਆਂ ਕੀਮਤਾਂ ਵਿੱਚ ਪ੍ਰਤੀ ਯੂਨਿਟ 56 ਪੈਸੇ ਵਾਧਾ ਕੀਤਾ ਗਿਆ ਹੈ। ਬਿਜਲੀ ਦਰਾਂ ਵਿੱਚ ਕੀਤਾ ਗਿਆ ਵਾਧਾ ਕੱਲ੍ਹ ਤੋਂ ਲਾਗੂ ਹੋ ਜਾਵੇਗਾ, ਜੋ 31 ਮਾਰਚ 2024 ਤੱਕ ਲਾਗੂ ਰਹੇਗਾ।
ਵੇਖੋ ਨੋਟੀਫਿਕੇਸ਼ਨ
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਇੱਕ ਟਵੀਟ ਕਰ ਕਿਹਾ, “ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..“
ਵੇਖੋ ਭਗਵੰਤ ਮਾਨ ਦਾ ਟਵੀਟ
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
— Bhagwant Mann (@BhagwantMann) May 15, 2023
ਜਾਣੋ ਕਿੰਨੀ ਮਹਿੰਗੀ ਹੋਈ ਬਿਜਲੀ
ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿਲੋਵਾਟ ਲੋਡ ਤੱਕ ਵਾਲੇ ਖਪਤਕਾਰਾਂ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ।ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿਲੋਵਾਟ ਕਰ ਦਿੱਤੇ ਗਏ ਹਨ। 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ
2 ਤੋਂ 7 ਕਿਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਤੱਕ ਦਰ 3.74 ਰੁਪਏ ਦੀ ਥਾਂ ਹੁਣ 4.44 ਰੁਪੲ ਹੋਵੇਗੀ। 100 ਤੋਂ 300 ਤੱਕ 5.84 ਰੁਪਏ ਦੀ ਥਾਂ 6.64 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.30 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 60 ਤੋਂ ਵਧਾ ਕੇ 75 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ। 7 ਤੋਂ 50 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਲਈ ਦਰ ਹੁਣ ਪਹਿਲੇ 100 ਯੂਨਿਟ 4.64 ਰੁਪਏ ਦੀ ਥਾਂ 5.34 ਰੁਪਏ ਪ੍ਰਤੀ ਯੂਨਿਟ, 100 ਤੋਂ 300 ਲਈ 6.50 ਰੁਪਏ ਦੀ ਥਾਂ 7.15 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.50 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦਰ ਹੋਵੇਗੀ। ਇਸ ਵਰਗ ਲਈ ਫਿਕਸ ਚਾਰਜਿਜ਼ 95 ਰੁਪਏ ਤੋਂ ਵਧਾ ਕੇ 110 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ।
50 ਤੋਂ 100 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਲਈ 6.43 ਰੁਪਏ ਦੀ ਥਾਂ 6.75 ਰੁਪਏ ਪ੍ਰਤੀ ਯੂਨਿਟ ਚਾਰਜਿਜ਼ ਹੋਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 115 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ। 100 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ 6.63 ਦੀ ਥਾਂ ਹੁਣ 6.96 ਰੁਪਏ ਪ੍ਰਤੀ ਕਿਲੋਵਾਟ ਦਰ ਹੋਵੇਗੀ ਅਤੇ ਫਿਕਸ ਚਾਰਜਿਜ਼ 125 ਰੁਪਏ ਤੋਂ ਵੱਧਾ ਕੇ 140 ਰੁਪਏ ਪ੍ਰਤੀ ਕਿਲੋਵਾਟ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h