ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਨੇ ਵੀ ਕੌਮਾਂਤਰੀ ਵਿਦਿਆਰਥੀਆਂ ਦੀਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ।ਸਿੱਖਿਆ ਮੰਤਰੀ ਜੇਸਨ ਕਲੇਅਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਮਗਰੋਂ ਦੇਸ਼ ‘ਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ‘ਚ ਔਸਤਨ 10 ਫੀਸਦ ਦਾ ਵਾਧਾ ਹੋਇਆ।
ਸਰਕਾਰ ਅਨੁਸਾਰ ਸਿੱਖਿਆ ਖੇਤਰ ‘ਚ ਪਹਿਲਾਂ ਵਾਲੀ ਗੁਣਵੱਤਾ ਲਿਆਂਦੀ ਜਾਵੇਗੀ ਅਤੇ ਸਮੁੱਚੀ ਆਬਾਦੀ ਨੂੰ ਕੋਵਿਡ ਮਹਾਂਮਾਰੀ ਤੋਂ ਪਹਿਲਾਂ ਦੇ ਪੱਧਰ ‘ਤੇ ਲਿਆਉਣ ਦੀ ਕੋਸ਼ਿਸ਼ ਹੋਵੇਗੀ।ਸਾਲ 2025 ਲਈ ਨਵੇਂ ਦਾਖਲਿਆਂ ਦੀ ਗਿਣਤੀ 270,000 ਤੱਕ ਸੀਮਤ ਕੀਤੀ ਗਈ ਹੈ।ਇਸ ਵੇਲੇ ਦੇਸ਼ ‘ਚ ਤਕਰੀਬਨ 717,500 ਕੌਮਾਂਤਰੀ ਵਿਦਿਆਰਥੀ ਹਨ।
ਹੁਣ ਹਰੇਕ ਉਚ ਸਿੱਖਿਆ ਸੰਸਥਾਨ ਨੂੰ ਵੱਖਰਾ ਨਿਰਧਾਰਿਤ ਅੰਕੜਾ ਦਿੱਤਾ ਜਾਵੇਗਾ।ਉੱਧਰ ਉਚ ਸਿੱਖਿਆ ਸੰਸਥਾਵਾਂ ਦਾ ਕਹਿਣਾ ਹੈ ਕਿ ਪ੍ਰਵਾਸ ਅਤੇ ਰਿਹਾਇਸ਼ ਦੇ ਮਸਲੇ ਕਰਕੇ ਸਿੱਖਿਆ ਸੰਸਥਾਵਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹੁਣ ਵਿਦਿਆਰਥੀਆਂ ਦੀ ਗਿਣਤੀ ਨਿਰਧਾਰਿਤ ਕਰਨ ਨਾਲ ਇਸ ਖੇਤਰ ਉਤੇ ਮਾੜਾ ਅਸਰ ਪਏਗਾ।