Punjab Government: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ( Speaker kultar Sandhawan) ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਦਾ ਸੂਚਨਾ ਦਫ਼ਤਰ ‘ਚ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ,
ਉਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਟੀਮ ਦੇ ਨਾਲ-ਨਾਲ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਵਧਾਈ ਦੇ ਪਾਤਰ ਹਨ।ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਪੰਜਾਬ ‘ਚ ਡੇਰਾ ਖੋਲ੍ਹਣ ਦੇ ਦਿੱਤੇ ਬਿਆਨ ਬਾਰੇ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਿਹੜੀ ਗੱਲ ਹੋ ਹੀ ਨਹੀਂ ਸਕਦੀ ਉਸ ਬਾਰੇ ਕੀ ਗੱਲ ਕਰਨੀ।
ਉਨ੍ਹਾਂ ਕਿਹਾ ਕਿ ਉਹ ਨਾ ਤਾਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਮੰਨਦੇ ਤੇ ਨਾ ਹੀ ਉਸਦਾ ਇੱਥੇ ਕੋਈ ਡੇਰਾ ਖੁੱਲ੍ਹੇਗਾ।ਇਸ ਦੌਰਾਨ ਵਿਧਾਨ ਸਭਾ ਭਰਤੀ ਘੁਟਾਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵਲੋਂ ਕਾਨੂੰਨੀ ਰਾਏ ਲੈ ਲਈ ਹੈ ਤੇ ਇਸ ਘੁਟਾਲੇ ਦੀ ਜਾਂਚ ਚੱਲ ਰਹੀ ਹੈ।ਜੇਕਰ ਇਸ ਜਾਂਚ ‘ਚ ਕੋਈ ਕਸੂਰਵਾਰ ਪਾਇਆ ਗਿਆ ਤਾਂ ਉਸ ਖਿਲਾਫ਼ ਸਰਕਾਰ ਵਲੋਂ ਸਫ਼ਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PGI ਚੰਡੀਗੜ੍ਹ ‘ਚ 256 ਨਰਸਿੰਗ ਅਫ਼ਸਰ ਤੇ ਹੋਰ ਅਹੁਦਿਆਂ ਲਈ ਨਿਕਲੀਆਂ ਭਰਤੀਆਂ, ਇੱਥੇ ਜਲਦ ਕਰੋ ਅਪਲਾਈ
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ:
Android: https://bit.ly/3VMis0h
IOS: https://apple.co/3F63oER