ਜਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ, ਪਿੰਡ ਪਵਾਲਾ ‘ਚ 29 ਵਰ੍ਹੇ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮ੍ਰਿਤਕ ਦੀ ਮਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਜਾਂਚ ਕੀਤੀ ਗਈ ਬਿਆਨਾਂ ‘ਤੇ ਕਾਰਵਾਈ ਕਰਦਿਆਂ ਨਸ਼ਾ ਵੇਚਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਜਾਰੀ ਹੈ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੇ SP ਰਾਕੇਸ਼ ਯਾਦਵ ਨੇ ਦੱਸਿਆ ਕਿ ਪਿੰਡ ਪਵਾਲਾ ਦੇ ਨੋਜਵਾਨ ਜੋ ਕਿ ਨਸ਼ਾ ਕਰਨ ਦਾ ਆਦੀ ਸੀ ਉਸ ਦੀ ਮਾਂ ਦੇ ਬਿਆਨ ਦਰਜ਼ ਕਰ ਪੜਤਾਲ ਕੀਤੀ ਗਈ ਸੀ।
ਉਸ ਅਧਾਰ ਤੇ ਇਲਾਕੇ ਵਿੱਚ ਨਸ਼ਾ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ ਅਤੇ ਉਸ ਦੇ ਦੋ ਹੋਰ ਸਾਥੀਆਂ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ, ਹਾਲਾਂਕਿ ਇਸ ਦੌਰਾਨ ਰਿਕਵਰੀ ਨਗੀ ਹੋਈ ਪਰ ਨਸ਼ਾ ਵੇਚਣ ਦਾ ਇਸ ਵਿਅਕਤੀ ਤੇ ਦੋਸ਼ ਹੈ।