Punjab Weather Update– ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ‘ਚ ਬੇਮੌਸਮੀ ਬਾਰਿਸ਼ ਨੇ ਠੰਡ ਵਧਾ ਦਿੱਤੀ ਹੈ। ਸ਼ੁੱਕਰਵਾਰ ਦੇਰ ਰਾਤ ਭਾਰੀ ਮੀਂਹ ਪਿਆ। ਕਈ ਇਲਾਕਿਆਂ ‘ਚ ਗੜੇ ਵੀ ਪਏ ਹਨ। ਮੌਸਮ ਵਿਭਾਗ (IMD) ਨੇ ਮੀਂਹ ਦੀ ਚਿਤਾਵਨੀ ਦਿੱਤੀ ਹੈ। ਮੀਂਹ ਨਾਲ ਠੰਡ ਵਧੇਗੀ।
ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ (IMD Cold Wave Alert) ਨਾਲ ਗੜੇ ਪਏ। ਮੀਂਹ ਕਰਕੇ ਪਾਰਾ ਵੀ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ਵਿੱਚ ਗੜੇ ਪੈਣ ਤੋਂ ਬਾਅਦ ਕਿਸਾਨ ਫਿਕਰਾਂ ’ਚ ਪੈ ਗਏ ਹਨ। ਹਾਲਾਂਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਵਰਦਾਨ ਸਾਬਤ ਹੋ ਸਕਦਾ ਹੈ ਪਰ ਗੜੇ ਫ਼ਸਲਾਂ ਤੇ ਸਬਜ਼ੀਆਂ ਲਈ ਨੁਕਸਾਨਦੇਹ ਸਾਬਤ ਹੋਣਗੇ। ਮੌਸਮ ਵਿਗਿਆਨੀਆਂ ਨੇ 28 ਅਤੇ 29 ਦਸੰਬਰ ਨੂੰ ਵੀ ਭਾਰੀ ਮੀਂਹ ਪੈਣ (heavy rainfall yellow) ਦਾ ਅਲਰਟ ਜਾਰੀ ਕੀਤਾ ਹੈ । ਇਸ ਦੇ ਨਾਲ ਹੀ ਸੰਘਣੀ ਧੁੰਦ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ‘ਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ ।
ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪਰਸੋਂ ਤੜਕੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਤੇ ਦੁਪਹਿਰ ਸਮੇਂ ਰਾਜਧਾਨੀ ਚੰਡੀਗੜ੍ਹ, ਮੁਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਹੋਰਨਾਂ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇ ਪਏ। ਇਸ ਤੋਂ ਬਾਅਦ ਦੇਰ ਰਾਤ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਂਦਾ ਰਿਹਾ।
ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਵੱਖ-ਵੱਖ ਭਾਰੀ ਬਾਰਿਸ਼ਾਂ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਪੂਰਬੀ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਰਾਇਲਸੀਮਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੇਲੰਗਾਨਾ, ਕਰਨਾਟਕ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।