Mann meet Amit Shah: ਅਜਨਾਲਾ ਘਟਨਾ ਮਗਰੋਂ ਸੀਐਮ ਮਾਨ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਵੱਖ ਵੱਖ ਮੁਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਬੀਤੇ ਦਿਨੀਂ ਅਜਨਾਲਾ ਦੇ ਪੁਲਿਸ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਅਤੇ ਪੰਜਾਬ ਦੇ ਵਿਧਾਨ ਸਭਾ ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵਜੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅਜਨਾਲਾ ਦੇ ਪੁਲਿਸ ਥਾਣੇ ਉਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸੀ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h