ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਟ੍ਰੇਨ ਹਾਦਸੇ ਵਿੱਚ ਗੰਭੀਰ ਹਾਲਤ ਵਿੱਚ ਆਏ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਗੁਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰਨਾ ਲੋਕਾਂ ਨੇ ਡਿਊਟੀ ਤੇ ਤੈਨਾਤ ਡਾਕਟਰ ਆਸ਼ੀਸ਼ ਜੇਤਲੀ ਦੀ ਜਮ ਕੇ ਕੁੱਟਮਾਰ ਕਰ ਦਿੱਤੀ। ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਵੱਲੌਂ ਹਸਪਤਾਲ ਵਿਖੇ ਧਰਨਾ ਪ੍ਰਦਰਸ਼ਨ ਕਰਦਿਆ ਜਮ ਕੇ ਨਾਅਰੇਬਾਜੀ ਕੀਤੀ।
ਇਸ ਮੋਕੇ ਗੱਲਬਾਤ ਕਰਦਿਆ ਪੀੜਤ ਡਾਕਟਰ ਆਸ਼ੀਸ਼ ਜੇਤਲੀ ਨੇ ਦੱਸਿਆ ਕਿ ਉਸ ਦੀ ਨਾਈਟ ਸੀ ਤੇ ਸਵੇਰੇ ਸਮੇਂ ਕਰੀਬ 8 ਵਜੇ ਦੇ ਦਰਮਿਆਨ ਟ੍ਰੇਨ ਦੀ ਫੇਟ ਵੱਜਣ ਨਾਲ ਬੂਰੀ ਤਰਾਂ ਨਾਲ ਜਖਮੀ ਹੋਏ ਨੌਜ਼ਵਾਨ ਨੂੰ ਕੱਝ ਵਿਅਕਤੀ ਹਸਪਤਾਲ ਵਿਖੇ ਲੈ ਕੇ ਆਏ ਜਿਸ ਤੋਂ ਬਾਅਦ ਉਨਾ ਨੇ ਮਰੀਜ ਦੀ ਹਾਲਤ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਜਾਣੂ ਵੀ ਕਰਵਾਇਆ ਕਿ ਉਨਾਂ ਦੇ ਮਰੀਜ ਦਾ ਹਾਲਤ ਬਹੁਤ ਨਾਜੁਕ ਹੈ ਉਸ ਨੂੰ ਹਾਇਰ ਸੈਂਟਰ ਲੈ ਜਾਓ।
ਉਨਾਂ ਕਿਹਾ ਕਿ ਇਸ ਤੋਂ ਬਾਅਦ ਜਦੋਂ ਉਹ ਮਰੀਜ ਦੇ ਇਸ ਵਿੱਚ ਟਾਂਕੇ ਲਗਾ ਰਿਹਾ ਸੀ ਤਾਂ ਮਰੀਜ ਦੀ ਦੋਰਾਨੇ ਇਲਾਜ ਹੀ ਮੌਤ ਹੋ ਗਈ ਜਿਸ ਨੂੰ ਉਨਾਂ ਵੱਲੋਂ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਉਨਾਂ ਕਿਹਾ ਕਿ ਇਸ ਸਾਰੇ ਮਾਮਲੇ ਦੋਰਾਨ ਮ੍ਰਿਤਕ ਨੌਜ਼ਵਾਨ ਦੇ ਪਰਿਵਾਰਕ ਮੈਂਬਰ ਅਤੇ ਉਨਾਂ ਨਾਲ ਕੁਝ ਹੋਰ ਵਿਅਕਤੀਆਂ ਨੇ ਉਸ ਨਾਲ ਦੋਰਾਨੇ ਡਿਊਟੀ ਬੂਰੀ ਤਰਾਂ ਨਾਲ ਕੁੱਟਮਾਰ ਕੀਤੀ।