ਸ਼ਨੀਵਾਰ, ਜੁਲਾਈ 12, 2025 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ‘ਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

by Gurjeet Kaur
ਅਕਤੂਬਰ 21, 2023
in ਪੰਜਾਬ
0
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ
 
ਮੁੱਖ ਮੰਤਰੀ ਦੇ ਯਤਨਾਂ ਸਦਕਾ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਲੁਧਿਆਣਾ ਵਿਖੇ ਲਗਾਇਆ
115 ਏਕੜ ਤੋਂ ਵੱਧ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ 2600 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਸਥਾਪਿਤ
ਟਾਟਾ ਸਟੀਲ ਵੱਲੋਂ ਪ੍ਰੋਜੈਕਟ ਸਬੰਧੀ ਸਮੇਂ-ਸਿਰ ਮਨਜ਼ੂਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕੀਤਾ ਹੈ।

ਮੁੱਖ ਮੰਤਰੀ ਵੱਲੋਂ ਅੱਜ ਇਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਇਹ ਪਲਾਂਟ ਕੰਪਨੀ ਦੇ ਫਲੈਗਸ਼ਿਪ ਰਿਟੇਲ ਬ੍ਰਾਂਡ ‘ਟਾਟਾ ਟਿਸਕੋਨ’ ਅਧੀਨ ਰੀਸਾਈਕਲਿੰਗ ਜ਼ਰੀਏ ਉਸਾਰੀ ਵਿੱਚ ਵਰਤੇ ਜਾਂਦੇ ਸਟੀਲ ਦੇ ਸਰੀਏ ਦਾ ਉਤਪਾਦਨ ਕਰੇਗਾ ਅਤੇ ਇਹ ਨਿਵੇਸ਼ ਟਾਟਾ ਸਟੀਲ ਦੀ ਅਰਥਵਿਵਸਥਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਣ ਦੇ ਨਾਲ ਨਾਲ ਸਟੀਲ ਨੂੰ ਰੀਸਾਈਕਲ ਕਰਕੇ ਪ੍ਰਦੂਸ਼ਣ ਰਹਿਤ ਸਟੀਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ। 100 ਫ਼ੀਸਦੀ ਸਕ੍ਰੈਪ-ਅਧਾਰਿਤ ਇਲੈਕਟ੍ਰਿਕ ਭੱਠੀ ਨਾਲ 0.75 ਐਮ.ਟੀ.ਪੀ.ਏ. ਦੀ ਸਮਰੱਥਾ ਵਾਲਾ ਇਹ ਪਲਾਂਟ ਕਡਿਆਣਾ ਖੁਰਦ, ਹਾਈ-ਟੈਕ ਵੈਲੀ ਵਿਖੇ 115 ਏਕੜ ਜ਼ਮੀਨ ਵਿੱਚ ਸਥਾਪਤ ਹੋਣਾ ਹੈ। ਇਸ ਪ੍ਰੋਜੈਕਟ ਜ਼ਰੀਏ ਰੋਜ਼ਗਾਰ ਦੇ ਲਗਭਗ 500 ਸਿੱਧੇ ਅਤੇ 2000 ਅਸਿੱਧੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।

 

 

ਪੰਜਾਬ ਦੇ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ 200 ਤੋਂ ਵੱਧ ਸਟੀਲ ਰੋਲਿੰਗ ਮਿੱਲਾਂ ਅਤੇ ਮੁੱਖ ਕਲੱਸਟਰ ਹਨ ਜਿਸ ਨਾਲ ਸੂਬੇ ਦਾ ਸਟੀਲ ਅਤੇ ਅਲੌਇਸ ਸੈਕਟਰ ਵਿੱਚ ਮਹੱਤਵਪੂਰਨ ਸਥਾਨ ਹੈ। ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼, ਆਰਤੀ ਸਟੀਲਜ਼, ਹੀਰੋ ਸਟੀਲਜ਼, ਜੇ.ਐਸ.ਡਬਲਿਊ ਸਟੀਲਜ਼ ਅਤੇ ਹੋਰਨਾਂ ਵਰਗੀਆਂ ਪ੍ਰਮੁੱਖ ਸਟੀਲ ਇਕਾਈਆਂ ਹਨ ਅਤੇ ਇਸ ਸੈਕਟਰ ਨੂੰ ਉਦਯੋਗਿਕ ਵਪਾਰ ਵਿਕਾਸ ਨੀਤੀ-2022 ਵਿੱਚ ਤਰਜੀਹੀ ਸੈਕਟਰ ਵਜੋਂ ਦਰਸਾਇਆ ਗਿਆ ਹੈ। ਟਾਟਾ ਸਟੀਲ ਲਿਮਟਿਡ ਦਾ ਪੰਜਾਬ ਦੇ ਸਟੀਲ ਅਤੇ ਅਲੌਇਸ ਸੈਕਟਰ ਵਿੱਚ ਅਹਿਮ ਸਥਾਨ ਹੈ ਅਤੇ 34 ਮਿਲੀਅਨ ਟਨ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਨਾਲ ਵਿਸ਼ਵ ਪੱਧਰੀ ਸਟੀਲ ਕੰਪਨੀਆਂ ਵਿੱਚ ਸ਼ੁਮਾਰ ਹੈ।

 

 

ਆਪਣੇ ਸੰਬੋਧਨ ਵਿੱਚ ਟਾਟਾ ਸਟੀਲਜ਼ ਦੇ ਸੀ.ਈ.ਓ. ਅਤੇ ਐਮ.ਡੀ. ਟੀ.ਵੀ. ਨਰੇਂਦਰਨ ਨੇ ਪਲਾਂਟ ਸਥਾਪਤ ਕਰਨ ਸਬੰਧੀ ਸਾਰੀਆਂ ਮਨਜ਼ੂਰੀਆਂ ਨਿਰਧਾਰਤ ਅਤੇ ਸਮਾਂਬੱਧ ਢੰਗ ਨਾਲ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਆਉਣ ਵਾਲੇ 18 ਮਹੀਨਿਆਂ ਵਿੱਚ ਕਾਰਜਸ਼ੀਲ ਹੋ ਜਾਵੇਗਾ। ਸ੍ਰੀ ਨਰੇਂਦਰਨ ਨੇ ਦੱਸਿਆ ਕਿ ਪੰਜਾਬ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਹੁਣ ਇਹ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ।

ਇਸ ਦੌਰਾਨ ਟਾਟਾ ਸਟੀਲ ਦੇ ਉਪ ਪ੍ਰਧਾਨ (ਕਾਰਪੋਰੇਟ ਸਰਵਿਸਿਜ਼) ਚਾਣਕਿਆ ਚੌਧਰੀ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰਾਜੈਕਟ ਲਈ ਸਮੇਂ ਸਿਰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਨੇੜਲੇ ਪਿੰਡਾਂ ਦੇ ਪੰਚਾਂ-ਸਰਪੰਚਾਂ ਦਾ ਵੀ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਆਪਣੇ ਆਪ ਨੂੰ ਪੰਜਾਬ ਦਾ ਹਿੱਸਾ ਦੱਸਦਿਆਂ ਸ੍ਰੀ ਚੌਧਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇਣ ਲਈ ਸੂਬੇ ਵਿੱਚ ਹੁਨਰ ਸਿਖਲਾਈ ਕੇਂਦਰ ਖੋਲ੍ਹਣਗੇ।

ਟਾਟਾ ਸਟੀਲ ਦੇ ਚੇਅਰਮੈਨ ਐਮ ਐਂਡ ਐਸ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਪਲਾਂਟ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤੇ ਬਿਨਾਂ 7500 ਟਨ ਸਟੀਲ ਦਾ ਉਤਪਾਦਨ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਪਲਾਂਟ ਵਿੱਚ ਸਕਰੈਪ ਨੂੰ ਰੀਸਾਈਕਲ ਕਰਕੇ ਸਟੀਲ ਬਣਾਇਆ ਜਾਵੇਗਾ। ਸ੍ਰੀ ਅਨੁਪਮ ਨੇ ਕਿਹਾ ਕਿ ਇਸ ਪਲਾਂਟ ਵਿੱਚ ਉਤਪਾਦਨ ਲਈ ਕੋਲੇ ਦੀ ਵਰਤੋਂ ਨਹੀਂ ਕੀਤੀ ਜਾਵੇਗੀ, ਜਿਸ ਨਾਲ ਇਹ ਗ੍ਰੀਨ ਪਾਵਰ ਨੂੰ ਉਤਸ਼ਾਹਿਤ ਕਰੇਗਾ।

Tags: Bhagwant Mannludhianapro punjab tvpunjabpunjabi newsSteelTata Steel Plant
Share210Tweet131Share52

Related Posts

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.