Dera Premi Pardeep Sharma: ਕੋਟਕਪੁਰਾ ਵਿੱਚ ਹੋਏ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ ਤੇ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਚਾਰੇ ਪਾਸੇ ਨਾਕਾਬੰਦੀ ਕਰ ਕੇ ਚੌਕਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਈ ਪ੍ਰਦੀਪ ਕੁਮਾਰ ਯਾਦਵ ਨੇ ਸਥਾਨਕ ਲੋਕਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ। ਉਧਰ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰ ਲੋਕਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਤੇ ਫਰਜ਼ੀ ਖ਼ਬਰਾਂ ਨਾ ਫੈਲਾਉਣ ਦੀ ਅਪੀਲ ਕੀਤੀ ਹੈ।
ਉਧਰ ਇਸ ਮਾਮਲੇ ‘ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਸੂਬਾ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ, “ਇਸ ਲਈ ਸਿੱਧੇ ਤੌਰ ਉੱਤੇ ਭਗਵੰਤ ਮਾਨ ਅਤੇ ਕੇਜਰੀਵਾਲ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਤੁਸੀ ਕਹਿੰਦੇ ਸੀ ਬੇਅਦਬੀ ਮਾਮਲੇ ਵਿੱਚ ਇਨਸਾਫ ਦਿਲਵਾਉਗੇ, ਪਰ ਤੁਹਾਡੇ ਕੋਲ ਕੁਝ ਸੰਭਲ ਨਹੀਂ ਰਿਹਾ। ਪੰਜਾਬ ਨੂੰ ਅੱਗ ਦੀ ਭੱਠੀ ਵਿੱਚ ਪਾ ਕੇ ਤੁਸੀ ਕੇਜਰੀਵਾਲ ਨਾਲ ਤੁਸੀ ਇਲੈਕਸ਼ਨਾਂ ਦੀਆਂ ਪੀਂਘਾਂ ਪਾ ਰਹੇ ਹੋ।”
ਉਨ੍ਹਾਂ ਅੱਗੇ ਕਿਹਾ ਕਿ, “ਅੱਜ ਪੰਜਾਬ ਵਿੱਚ ਜੋ ਵਿਦੇਸ਼ੀ ਤਾਕਤਾਂ, ਖਾਲਿਸਤਾਨੀ ਤਾਕਤਾਂ ਜਿਸ ਤਰੀਕੇ ਨਾਲ ਦਨਦਨਾ ਰਹੀਆਂ ਹਨ ਉਨ੍ਹਾਂ ਨੂੰ ਕੇਜਵਾਲ ਦਾ ਸਮਰਥਨ ਹੈ।”
ਪੰਜਾਬ ਵਿਧਾਨ ਸਭਾ ਸਪੀਕਰ ਨੇ ਕੀਤੀ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਕੋਟਕਪੂਰਾ ‘ਚ ਵਾਪਰੀ ਘਟਨਾ ਅਤੀ ਮੰਦਭਾਗੀ ਹੈ, ਮੌਕੇ ‘ਤੇ ਪੁੱਜ ਕੇ ਡਾਕਟਰ ਸਾਹਿਬਾਨਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਤੁਰੰਤ ਜਰੂਰੀ ਕਦਮ ਚੁੱਕਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ, ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੂੰ ਹਰ ਪਹਿਲੂ ‘ਤੇ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h