New Zealand Earthquake: ਨਿਊਜ਼ੀਲੈਂਡ ਦੇ ਵੈਲਿੰਗਟਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.1 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਪਾਰਾਪਾਰਾਮੂ ਸ਼ਹਿਰ ਤੋਂ 50 ਕਿਲੋਮੀਟਰ ਦੂਰ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਝਾਰਖੰਡ ਦੇ ਪਲਾਮੂ ‘ਚ ਦੋ ਭਾਈਚਾਰਿਆਂ ਵਿਚਾਲੇ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਵਿਵਾਦ ਸ਼ਿਵਰਾਤਰੀ ‘ਤੇ ਤੋਰਨਦੁਆਰ ਦੇ ਨਿਰਮਾਣ ਨੂੰ ਲੈ ਕੇ ਹੋਇਆ ਹੈ। ਜਿਸ ਨੂੰ ਲੈ ਕੇ ਦੋ ਭਾਈਚਾਰਿਆਂ ਵਿੱਚ ਬਹਿਸ ਹੋਈ, ਫਿਰ ਪੱਥਰਬਾਜ਼ੀ ਸ਼ੁਰੂ ਹੋ ਗਈ। ਘਟਨਾ ਦੌਰਾਨ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਾਲਾਂਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਸ ਮੁਤਾਬਕ ਇਲਾਕੇ ‘ਚ ਵਾਧੂ ਪੁਲਸ ਫੋਰਸ ਬੁਲਾ ਲਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h