Water in Gurdaspur, Ujh River: ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਨਜ਼ਰ ਆਇਆ। ਇਸ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧੁੱਸੀ ਬੰਨ ਦਾ ਦੌਰਾ ਕਰਨ ਮੌਕੇ ਕੀਤਾl ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਉਚ ਅਧਿਕਾਰੀ ਵੀ ਉਨ੍ਹਾਂ ਨਾਲ ਸੀ।
ਉਨ੍ਹਾਂ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਅਤੇ ਸਰਹੱਦ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ l ਦਰਿਆ ਰਾਵੀ ਤੇ ਦਰਿਆ ਉੱਜ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਸ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਮੂ ਵਾਲੇ ਪਾਸੇ ਤੋਂ ਦਰਿਆ ਉੱਜ ਵਿੱਚ ਹੁਣ ਪਾਣੀ ਦਾ ਪੱਧਰ ਕੁਝ ਘੱਟ ਗਿਆ ਹੈ l ਅਤੇ ਸ਼ਾਮ ਤੱਕ ਇਹ ਸਾਰਾ ਪਾਣੀ ਦਰਿਆ ਰਾਵੀ ਜਰੀਏ ਜ਼ਿਲ੍ਹਾ ਗੁਰਦਾਸਪੁਰ ਤੋਂ ਪਾਰ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਪ੍ਰਵੇਸ਼ ਕਰ ਜਾਵੇਗਾ l
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਨੇੜਲੇ ਇਲਾਕੇ ਵਿੱਚ ਹੜ੍ਹ ਰੋਕੂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮਕੌੜਾ ਪੱਤਣ ਦੇ ਨਜ਼ਦੀਕ ਰਲੀਫ ਕੈਂਪ ਸਥਾਪਤ ਕੀਤਾ ਗਿਆ ਹੈ l ਅਤੇ ਦਰਿਆ ਦੇ ਨਾਲ ਗੁੱਜਰਾਂ ਦੇ ਡੇਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਰਿਆ ਰਾਵੀ ਅਤੇ ਉੱਜ ਦੇ ਨੇੜੇ ਨਾ ਜਾਣ, ਖਾਸ ਤੌਰ ‘ਤੇ ਧੁੱਸੀ ਬੰਨ ਦੇ ਅੰਦਰ ਤੇ ਦਰਿਆ ਪਾਰ ਨਾ ਜਾਣ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਸਥਿਤੀ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰਾਂ, ਆਪਣੇ ਸਰਪੰਚ, ਬੀ ਡੀ ਪੀ ਓ, ਆਦਿ ਨਾਲ ਸੰਪਰਕ ਕੀਤਾ ਜਾ ਸਕਦਾ ਹੈ l
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h