ਅਗਨੀਪਥ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅਗਨੀਪਥ ਯੋਜਨਾ ਚ ਕੁਝ ਸੁਧਾਰ ਅਣਸੁਖਾਵੇਂ ਲੱਗ ਸਕਦੇ ਹਨ ਪਰ ਲੰਬੇ ਸਮੇਂ ਵਿੱਚ ਰਾਸ਼ਟਰ ਨੂੰ ਲਾਭ ਪਹੁੰਚਾਉਣਗੇ। ਪ੍ਰਧਾਨ ਮੰਤਰੀ ਮੋਦੀ ਨੇ ਬੇਂਗਲੁਰੂ ਵਿੱਚ ਸੰਬੋਧਨ ਵਿੱਚ ਕਿਹਾ, “ਮੌਜੂਦਾ ਸਮੇਂ ਵਿੱਚ ਕਈ ਫੈਸਲੇ ਗਲਤ ਲੱਗਦੇ ਹਨ ਪਰ ਸਮੇਂ ਦੇ ਨਾਲ, ਉਹ ਫੈਸਲੇ ਰਾਸ਼ਟਰ ਦੇ ਨਿਰਮਾਣ ਵਿੱਚ ਮਦਦ ਕਰਨਗੇ।”
Delighted to be in Bengaluru. Speaking at a public meeting. https://t.co/epNMla6flf
— Narendra Modi (@narendramodi) June 20, 2022
ਫੌਜ ਵਿੱਚ ਭਰਤੀ ਸਬੰਧੀ ਅਗਨੀਪਥ ਯੋਜਨਾ ਦੇ ਵਿਰੋਧ ਕਾਰਨ ਅੱਜ 500 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ
]ਇਸ ਦੌਰਾਨ, ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ 500 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ। ਬਿਹਾਰ ਦੇ 20 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪਿਛਲੇ ਹਫ਼ਤੇ ਦਸ ਤੋਂ ਵੱਧ ਰਾਜਾਂ ਵਿੱਚ ਸਰਕਾਰ ਦੀ ਨਵੀਂ ‘ਅਗਨੀਪਥ’ ਫੌਜੀ ਭਰਤੀ ਯੋਜਨਾ ਦੇ ਖਿਲਾਫ ਪ੍ਰਦਰਸ਼ਨਾਂ ਤੋਂ ਬਾਅਦ, ਕੁਝ ਸੰਗਠਨਾਂ ਨੇ ਸੋਮਵਾਰ ਨੂੰ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ,
ਮਿਲੀ ਹੋਈ ਜਾਣਕਾਰੀ ਅਨੁਸਾਰ 539 ਟਰੇਨਾਂ ਪ੍ਰਭਾਵਿਤ ਹੋਈਆਂ, 529 ਰੇਲਗੱਡੀਆਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 181 ਮੇਲ/ਐਕਸਪ੍ਰੈੱਸ ਰੇਲਗੱਡੀਆਂ ਅਤੇ 348 ਯਾਤਰੀ ਰੇਲਗੱਡੀਆਂ ਸ਼ਾਮਲ ਹਨ। ਰੇਲਵੇ ਨੇ 4 ਮੇਲ/ਐਕਸਪ੍ਰੈੱਸ ਟਰੇਨਾਂ ਨੂੰ ਵੀ ਅੰਸ਼ਿਕ ਤੌਰ ’ਤੇ ਰੱਦ ਕਰ ਦਿੱਤਾ ਹੈ।
ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਜੰਤਰ-ਮੰਤਰ ‘ਤੇ ਸਿਰਫ 1,000 ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ:
ਕਾਂਗਰਸ ਦੇ ‘ਸਤਿਆਗ੍ਰਹਿ’ ‘ਤੇ ਦਿੱਲੀ ਪੁਲਿਸ ਕਾਂਗਰਸ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ 1,000 ਤੋਂ ਵੱਧ ਲੋਕਾਂ ਨੂੰ ਇਜਜ਼ਾਤ ਨਹੀਂ ਹੋਵੇਗੀ।
ਪੁਲਿਸ, ਅਰਧ ਸੈਨਿਕ ਬਲਾਂ, ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਸਮੇਤ – “ਅਗਨੀਵੀਰਾਂ” ਲਈ ਰੁਜ਼ਗਾਰ ਦੇ ਕਈ ਮੌਕਿਆਂ ਦੀ ਸਰਕਾਰ ਦੀ ਪੇਸ਼ਕਸ਼ – 14 ਜੂਨ ਦੀ ਘੋਸ਼ਣਾ ਤੋਂ ਬਾਅਦ ਲੜਾਈ ਦੇ ਰਾਹ ‘ਤੇ ਚੱਲ ਰਹੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਵਿੱਚ ਅਸਫਲ ਰਹੀ ਹੈ।
ਦੂਜੇ ਪਾਸੇ ਕਾਂਗਰਸ ਨੇਤਾ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਹਥਿਆਰਬੰਦ ਬਲਾਂ ਦੇ ਚਾਹਵਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਸੱਤਿਆਗ੍ਰਹਿ ‘ਤੇ ਬੈਠੇ ਹਨ। ਇਹ ਵੇ ਪਤਾ ਲਗਾ ਹੈ ਕਿ ਕਨਾਟ ਪਲੇਸ ਨੇੜੇ ਸ਼ਿਵਾਜੀ ਬ੍ਰਿਜ ਰੇਲਵੇ ਸਟੇਸ਼ਨ ‘ਤੇ ਇਕ ਰੇਲਗੱਡੀ ਨੂੰ ਰੋਕਣ ਤੋਂ ਬਾਅਦ ਕੁਝ ਯੂਥ ਕਾਂਗਰਸ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ ਕਿਉਂਕਿ ਪੁਲਿਸ ਨੇ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ।