Problem of Pink Bollworm: ਨਰਮੇ ਦੀ ਫਸਲ ‘ਤੇ ਜੇਕਰ ਗੁਲਾਬੀ ਸੁੰਡੀ ਦੇ ਹਮਲੇ ਦਾ ਖਦਸ਼ਾ ਹੁੰਦਾ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਨੇ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਮਾਨਖੇੜਾ ਤੇ ਖੈਰਾ ਕਲਾਂ ਵਿਚ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਰਹੇ।
ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਤਰਜੀਹੀ ਆਧਾਰ ‘ਤੇ ਖੇਤੀ ਨੂੰ ਪ੍ਰਫੁੱਲਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਦੀ ਖੁਸ਼ਹਾਲੀ ਲਈ ਉਹ ਸਦਾ ਯਤਨਸ਼ੀਲ ਰਹਿਣਗੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖੇਤਾਂ ਵਿਚ ਕੀਤੇ ਨਿਰੀਖਣ ਦੌਰਾਨ ਕੀੜਿਆਂ ਦੀ ਤਾਦਾਦ ਆਰਥਿਕ ਪੱਧਰ ਤੋਂ ਹੇਠਾਂ ਹੀ ਪਾਈ ਗਈ ਹੈ। ਉਨ੍ਹਾਂ ਇਸ ਮੌਕੇ ‘ਤੇ ਹਾਜ਼ਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪ ਵੀ ਖੇਤਾਂ ਵਿਚ ਜਾ ਕੇ ਮੌਕਾ ਵੇਖਣ। ਕਿਸਾਨਾਂ ਨੂੰ ਕਾਰਗਰ ਦਵਾਈਆਂ ਦੀ ਸਿਫਾਰਸ਼ ਕਰਨ ਅਤੇ ਡੀਲਰਾਂ ਨੂੰ ਵੀ ਚੰਗੀਆਂ ਦਵਾਈਆਂ ਹੀ ਸਪਲਾਈ ਕਰਨ ਲਈ ਕਿਹਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਹਲਕੇ ਵਿੱਚ ਲਾਗੂ ਕਰਵਾਉਣਗੇ। ਸੰਯੁਕਤ ਡਾਇਰੈਕਟਰ ਜਗਦੀਸ਼ ਸਿੰਘ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਵੇ ਤਾਂ ਵਿਭਾਗ ਨਾਲ ਤਾਲਮੇਲ ਕਰ ਸਕਦਾ ਹੈ।
ਇਸ ਮੌਕੇ ਕਿਸਾਨਾਂ ਤੋ ਇਲਾਵਾ ਮਨੋਜ ਕੁਮਾਰ,ਖੇਤੀਬਾੜੀ ਵਿਕਾਸ ਅਫਸਰ,ਡਾ. ਗੁਰਿੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਡੀ.ਪੀ.ਡੀ. ਆਤਮਾ ਚਮਨਦੀਪ ਸਿੰਘ ਅਤੇ ਵਿਭਾਗ ਦੇ ਸਮੂਹ ਕਰਮਚਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h