ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਕਸਰ ਹੀ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ । ਹੁਣ ਇੱਕ ਵਾਰ ਫਿਰ ਉਹ ਸੁਰਖੀਆਂ ਵਿੱਚ ਆ ਗਏ ਹਨ । ਦਰਅਸਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਉੱਤੇ ਹੀ ਅਧਿਕਾਰੀਆਂ ਕੋਲੋਂ ਨਿਪਟਾਰਾ ਵੀ ਕਰਵਾਇਆ। ਉਨ੍ਹਾਂ ਕਿਹਾ ਕਿ ਜੋ ਮੈਨੂੰ ਮਿਲ ਨੀ ਸਕਦੇ ਜਾ ਦੂਰ ਬੈਠੇ ਹਨ ਉਹਨਾਂ ਨੇ ਵੀ ਮੈਨੂੰ ਮੇਰੇ ਮਹਿਕਮੇਂ ਜਾ ਹੋਰ ਮਹਿਕਮਿਆਂ ਨਾਲ ਸਬੰਧਿਤ ਸੁਝਾਅ ਦਿੱਤੇ ਹਨ ਨਾਲ ਹੀ ਉਨ੍ਹਾਂ ਕਿਹਾ ਕੇ ਮੈਂ ਹਰ ਹਫ਼ਤੇ ਇਕ ਵਾਰ ਫੇਸਬੁੱਕ ਰਾਹੀ ਮਿਲ ਕੇ ਸਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਿਆ ਕਰਾਂਗਾ।
ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਫੇਸਬੁੱਕ ‘ਤੇ ਕਾਫੀ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਦਾ ਹੁਣ ਨਿਪਟਾਰਾ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਕੁਲਦੀਪ ਸਿੰਘ ਧਾਲੀਵਾਲ ਪੰਚਾਇਤੀ ਜ਼ਮੀਨਾਂ ਉੱਤੇ ਕੀਤੇ ਲੋਕਾਂ ਦੇ ਕਬਜ਼ੇ ਹਟਾਉਣ ਲਈ ਵੀ ਕਾਫੀ ਸੁਰਖੀਆਂ ‘ਚ ਰਹੇ ਹਨ। ਪਰ ਹੁਣ ਲੋਕਾਂ ਦੀਆਂ ਮੁਸ਼ਕਲਾਂ ਦਾ ਫੇਸਬੁੱਕ ‘ਤੇ ਹੱਲ ਕਰਵਾ ਕੇ ਉਹ ਮੁੜ ਚਰਚਾ ਵਿੱਚ ਆ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕੇ ਲੋਕਾਂ ਦੇ ਕੀਮਤੀ ਸੁਝਾਅ ਨਾਲ ਸਾਨੂੰ ਊਰਜਾ ਮਿਲਦੀ ਹੈ ।