ਫਾਜ਼ਿਲਕਾ: ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ ਐਸ.ਸੀ ਬਿਨੈਕਾਰਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrimachinerypb.com ਤੇ 8 ਫਰਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ’ਤੇ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ ਕਰਾਪ ਰੀਪਰ, ਉਲਟਾਂਵੇਂ ਪਲਾਓ ਸ਼ਾਮਿਲ ਹਨ।
ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਐਸ.ਸੀ ਵਿਅਕਤੀਗਤ ਕਿਸਾਨਾਂ ਨੂੰ ਸਬਸਿਡੀ ਦੀ ਦਰ 50 ਫੀਸਦੀ ਅਤੇ ਨਿਰੋਲ ਐਸ.ਸੀ ਰਜਿਸਟਰਡ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫਤਰ ਅਬੋਹਰ ਦੇ 9815840636 ਖੂਈਆ ਸਰਵਰ ਦੇ ਮੋਬਾਈਲ ਨੰ 8054965636 ਫਾਜਿਲਕਾ ਦੇ 7701650494 ਜਲਾਲਾਬਾਦ ਦੇ 98553 62646 ਨਾਲ ਸੰਪਰਕ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h