ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ•, ਬਾਸਮਾਂ ਅਤੇ ਖੇੜੀ ਆਦਿ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ।ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।