ਬੁੱਧਵਾਰ, ਅਪ੍ਰੈਲ 8, 2026 08:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਪੁਲਿਸ ਦੀ AGTF ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

by propunjabtv
ਅਪ੍ਰੈਲ 27, 2022
in ਦੇਸ਼, ਪੰਜਾਬ
0

ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਦੋਸ਼ੀ ਅੰਮ੍ਰਿਤਪਾਲ ਸਿੰਘ ‘ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ।
ਪੁਲਿਸ ਨੇ ਉਹਨਾਂ ਪਾਸੋਂ ਇੱਕ 12 ਬੋਰ ਦੀ ਪੰਪ ਐਕਸ਼ਨ ਗੰਨ, ਪੰਜ ਜਿੰਦਾ ਕਾਰਤੂਸ ਅਤੇ ਇੱਕ ਹੁੰਡਾਈ ਐਕਸੈਂਟ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰ. ਸੀ.ਐੱਚ.03 ਵੀ.4397 ਹੈ, ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।
ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਉਪਰੰਤ, ਅੰਮ੍ਰਿਤਸਰ ਤੋਂ ਏ.ਜੀ.ਟੀ.ਐਫ. ਦੀ ਟੀਮ ਜੈਪਾਲ ਗਰੁੱਪ ਦੇ ਇੱਕ ਸਰਗਰਮ ਮੈਂਬਰ ਹਰਮਨ ਖੱਖ ਨੂੰ ਗ੍ਰਿਫਤਾਰ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋਂ ਅੰਮ੍ਰਿਤਪਾਲ ਅਤੇ ਤੇਜਿੰਦਰ ਨੂੰ ਕਾਬੂ ਕਰ ਲਿਆ, ਜਦਕਿ ਹਰਮਨ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ 26-04-2022 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਟੀਮਾਂ ਜਲਦ ਹੀ ਹਰਮਨ ਨੂੰ ਕਾਬੂ ਕਰ ਲੈਣਗੀਆਂ, ਜੋ ਕਿ ਸਿਟੀ ਖਰੜ ਥਾਣੇ ਵਿੱਚ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਦਰਜ ਕੇਸ ਵਿੱਚ ਪਹਿਲਾਂ ਹੀ ਭਗੌੜਾ ਹੈ। ਹਰਮਨ ਭਗੌੜੇ ਗੈਂਗਸਟਰ ਗੁਰਜੰਟ ਉਰਫ ਜੰਟਾ ਦਾ ਵੀ ਕਰੀਬੀ ਸਾਥੀ ਹੈ, ਜੋ ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਰਹਿੰਦਾ ਹੈ।
ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਐਸ.ਟੀ.ਐਫ. ਪੱਛਮੀ ਬੰਗਾਲ ਪੁਲਿਸ ਵੱਲੋਂ ਮਾਰ ਦਿੱਤਾ ਗਿਆ ਸੀ, ਜਦੋਂ ਉਨ੍ਹਾਂ ਨੇ ਪਿਛਲੇ ਸਾਲ ਜੂਨ ਵਿੱਚ ਕੋਲਕਾਤਾ ‘ਚ ਉਨ੍ਹਾਂ ਦੇ ਫਲੈਟ ਵਿੱਚ ਛਾਪਾ ਮਾਰਨ ਵੇਲੇ ਪੱਛਮੀ ਬੰਗਾਲ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ।

Tags: AGTF arrestedgangsterjaipal bhullarpunjab police
Share204Tweet128Share51

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.