ਵੀਰਵਾਰ, ਅਗਸਤ 28, 2025 05:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੀ AGTF ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

by Gurjeet Kaur
ਮਾਰਚ 17, 2024
in ਪੰਜਾਬ
0
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
 
  11 ਜਿੰਦਾ ਕਾਰਤੂਸਾਂ ਸਮੇਤ ਦੋ ਪਿਸਤੌਲ, ਹੁੰਡਈ ਔਰਾ ਕਾਰ ਬਰਾਮਦ
 
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼-ਅਧਾਰਤ ਹੈਂਡਲਰਾਂ ਵੱਲੋਂ ਪੰਜਾਬ ਅਤੇ ਰਾਜਸਥਾਨ ‘ਚ ਵਿਰੋਧੀ ਗੈਂਗਸਟਰਾਂ ਦੀ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਅ ਗਿਆ ਸੀ: ਡੀਜੀਪੀ ਗੌਰਵ ਯਾਦਵ
 
– ਮੁਲਜ਼ਮ ਅੰਕਿਤ ਹਰਿਆਣਾ ਪੁਲਿਸ ਨੂੰ  ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ਼ ਭੱਦਰ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਵਿੱਚ ਸੀ ਲੋੜੀਂਦਾ 
 
 
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਡੀਜੀਪੀ, ਪੰਜਾਬ ਗੌਰਵ ਯਾਦਵ ਨੇ  ਸ਼ਨੀਵਾਰ ਨੂੰ ਇੱਥੇ ਦਿੱਤੀ।
 
 
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਸਿੰਘ ਉਰਫ਼ ਅਜੈਪਾਲ ਅਤੇ ਅੰਕਿਤ ਦੋਵੇਂ ਵਾਸੀ ਭਿਵਾਨੀ, ਹਰਿਆਣਾ  ਅਤੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ  ਏ.ਕੇ.ਐਸ. ਕਲੋਨੀ , ਜ਼ੀਰਕਪੁਰ ਵਜੋਂ ਹੋਈ ਹੈ। ਮੁਲਜ਼ਮ ਅੰਕਿਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਵਿੱਚ  ਕਤਲ, ਇਰਾਦਾ ਕਤਲ , ਜਬਰਨ ਵਸੂਲੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਿਕ ਕੇਸਾਂ ਵਿੱਚ ਸ਼ਾਮਲ ਹੈ।
 
ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ .32 ਕੈਲੀਬਰ ਦੇ ਦੋ ਪਿਸਤੌਲਾਂ ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਦੋਸ਼ੀਆਂ ਦੀ ਹੁੰਡਈ ਔਰਾ ਕਾਰ ਵੀ ਜ਼ਬਤ ਕੀਤੀ ਗਈ ਹੈ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ  ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏਜੀਟੀਐਫ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਤਿੰਨੋਂ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਉਨ੍ਹਾਂ ਨੂੰ ਜ਼ੀਰਕਪੁਰ ਦੇ ਏਅਰਪੋਰਟ ਰੋਡ ਨੇੜੇ ਸਥਿਤ ਇੱਕ ਫਲੈਟ ਤੋਂ ਗ੍ਰਿਫ਼ਤਾਰ ਕੀਤਾ। 
 
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ,  ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਅਤੇ ਫਰਾਰ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਕਰਦੇ ਸਨ। ਇਹ ਦੋਸ਼ੀ ਰੇਕੀ ਕਰ ਰਹੇ ਸਨ ਅਤੇ ਹੋਰ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਕਿਉਂਕਿ ਇਨ੍ਹਾਂ ਨੂੰ ਵਿਰੋਧੀ ਗੈਂਗਸਟਰਾਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। 
 
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਅੰਕਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ  ਅਪਰਾਧਿਕ ਪਿਛੋਕੜ ਵਾਲੇ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ ਭੱਦਰ, ਜਿਸ ਵਿਰੁੱਧ ਘਿਨਾਉਣੇ ਅਪਰਾਧਾਂ ਦੇ 27 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ, ਦਾ 6 ਨਵੰਬਰ 2023 ਨੂੰ ਦਿਨ-ਦਿਹਾੜੇ ਕਤਲ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ। ਹਰਿਆਣਾ ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਇਨਾਮ ਵੀ ਰੱਖਿਆ ਸੀ।
 
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੈ ਅਤੇ ਅੰਕਿਤ ਨੇ ਰਾਜਸਥਾਨ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਤਾਦਾਂ ਨੂੰ ਅੰਜਾਮ ਦੇਣ ਦੀ ਨਾਕਾਮ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਡਿਊਲ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 15/03/2024 ਨੂੰ ਆਈ.ਪੀ.ਸੀ. ਦੀ ਧਾਰਾ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Tags: AGTFpunjab policeਏ.ਜੀ.ਟੀ.ਐਫ
Share204Tweet128Share51

Related Posts

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025
Load More

Recent News

ਦੇਸੀ ਘਿਓ ਜਾਂ ਮੱਖਣ… ਕਿਸ ‘ਚ ਹੁੰਦੀ ਹੈ ਜ਼ਿਆਦਾ ਚਰਬੀ, ਜਾਣੋ ਸਿਹਤ ਲਈ ਕੀ ਸਹੀ ਹੈ

ਅਗਸਤ 28, 2025

Van ਨੂੰ Google Map ਦੇਖਣਾ ਪਿਆ ਭਾਰੀ ਵਾਪਰੀ ਅਜਿਹੀ ਘਟਨਾ

ਅਗਸਤ 28, 2025

ਵੀਜ਼ਾ ਨਿਯਮਾਂ ‘ਚ ਅਮਰੀਕਾ ਕਰਨ ਜਾ ਰਿਹਾ ਵੱਡਾ ਬਦਲਾਅ, ਜਾਣੋ ਹੋਵੇਗਾ ਫਾਇਦਾ ਜਾਂ ਨੁਕਸਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਲੋਕਾਂ ਨੂੰ ਮਿਲਣ ਗਿਆ ਸੀ ਮੰਤਰੀ ਪਰ ਪੈ ਗਿਆ ਭਾਰੀ, ਡੰਡੇ ਲੈ ਮਗਰ ਪਏ ਲੋਕ, ਪੜ੍ਹੋ ਪੂਰੀ ਖ਼ਬਰ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.