ਸ਼ਨੀਵਾਰ, ਮਈ 17, 2025 11:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੀ AGTF ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ 

by Gurjeet Kaur
ਮਈ 15, 2024
in ਪੰਜਾਬ
0
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ
– ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ; ਮਹਿੰਦਰਾ ਸਕਾਰਪੀਓ ਕਾਰ ਜ਼ਬਤ
– ਇਕਬਾਲਪ੍ਰੀਤ ਬੁਚੀ ਦੇ ਕਰੀਬੀ ਸਾਥੀ, ਮੁਲਜ਼ਮ ਗੁਰਵਿੰਦਰ ਸ਼ੇਰਾ ਨੂੰ ਪਹਿਲਾਂ 2022 ਵਿਚ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਲਈ ਕੀਤਾ ਗਿਆ ਸੀ ਗ੍ਰਿਫ਼ਤਾਰ
– ਮਾਡਿਊਲ ਮੈਂਬਰ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ  ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ ’ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ ’ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ।
ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ ਦੇ ਲਿਬਰਟੀ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਵਿੰਦਰ ਸ਼ੇਰਾ ਨੇ ਖੁਲਾਸਾ ਕੀਤਾ ਕਿ ਇਕਬਾਲਪ੍ਰੀਤ ਬੁਚੀ ਨੇ ਆਪਣੇ ਗਰੋਹ ਨੂੰ ਮੁੜ ਸੰਗਠਿਤ ਕਰ ਲਿਆ ਸੀ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿਚ ਮੁੱਖ ਸ਼ੂਟਰ ਸੀ ਅਤੇ ਜਿਸ ’ਤੇ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਆਰਮਜ਼ ਐਕਟ ਆਦਿ ਨਾਲ ਸਬੰਧਤ  11 ਅਪਰਾਧਿਕ ਕੇਸ ਚੱਲ ਰਹੇ ਹਨ, ਦਾ ਨਜ਼ਦੀਕੀ ਸਾਥੀ ਵੀ ਹੈ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਕੱਟੜਪੰਥੀ ਗਰੁੱਪ ਵਿੱਚ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Tags: AGTFDGP Gaurav Yadavlatest newspro punjab tvpunjab policepunjabi newsਡੀਜੀਪੀ ਗੌਰਵ ਯਾਦਵ
Share199Tweet125Share50

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.