ਪਿਛਲੇ ਮਹੀਨੇ ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ ਹਾਦਸਾ ਹੋ ਗਿਆ ਸੀ ਜਿਸ ਵਿੱਚ ਕਈ ਲੋਕਾਂ ਨੇ ਆਪਣੀ ਜਾਨ ਗਵਾ ਲਈ ਸੀ। ਅਜਿਹੀ ਹੀ ਇੱਕ ਖਬਰ ਹੁਣ ਫਿਰ ਸਾਹਮਣੇ ਆ ਰਹੀ ਹੈ।
ਦੱਸ ਦੇਈਏ ਕਿ ਲੰਡਨ ਦੇ ਦੱਖਣ-ਪੂਰਬ ਤੱਟ ‘ਤੇ ਸਾਊਥਐਂਡ ਹਵਾਈ ਅੱਡੇ ‘ਤੇ ਐਤਵਾਰ ਨੂੰ ਇੱਕ ਛੋਟਾ ਜਹਾਜ਼ ਉਡਾਣ ਭਰਨ ਤੋਂ ਕੁਝ ਸਕਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ।
HUGE blast at UK airport, locals see ‘huge FIREBALL’ erupt into sky
Plane reportedly crashes ‘moments after takeoff’ at London Southend pic.twitter.com/CFjrvaiFTv
— RT (@RT_com) July 13, 2025
ਜ਼ਮੀਨ ਨਾਲ ਟਕਰਾਉਂਦੇ ਹੀ ਜਹਾਜ਼ ਅੱਗ ਦੇ ਗੋਲੇ ਵਿੱਚ ਬਦਲ ਗਿਆ। ਹਾਦਸੇ ਤੋਂ ਤੁਰੰਤ ਬਾਅਦ, ਹਵਾਈ ਅੱਡੇ ਨੂੰ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਗਿਆ ਅਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
ਰਿਪੋਰਟ ਅਨੁਸਾਰ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸ਼ਾਮ 4 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ।
ਹਾਦਸੇ ਦੇ ਕੁਝ ਮਿੰਟਾਂ ਦੇ ਅੰਦਰ ਹੀ, ਭੜਕਦੀ ਅੱਗ ਅਤੇ ਕਾਲੇ ਧੂੰਏਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ। ਵੀਡੀਓਜ਼ ਵਿੱਚ ਜਹਾਜ਼ ਨੂੰ ਸੜਦੇ ਹੋਏ ਦਿਖਾਇਆ ਗਿਆ ਹੈ ਅਤੇ ਬਚਾਅ ਟੀਮਾਂ ਘਟਨਾ ਸਥਾਨ ਵੱਲ ਭੱਜ ਰਹੀਆਂ ਹਨ।