HIV Cases in Punjab: ਪੰਜਾਬ ਦੀ ਜਵਾਨੀ ਪਹਿਲਾਂ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ। ਜੋ ਕਿ ਸਰਕਾਰ ਲਈ ਵੱਡੀ ਸਮੱਸਿਆ ਹੈ। ਨਸ਼ਿਆਂ ਦੇ ਮੁੱਦੇ ‘ਤੇ ਵਿਰੋਧੀ ਧਿਰਾਂ ਵੱਲੋਂ ਅਕਸਰ ਹੀ ਸਰਕਾਰ ਨੂੰ ਘੇਰਿਆ ਜਾਂਦਾ ਹੈ। ਇਸ ਦੇ ਨਾਲ ਹੀ ਐੱਚਆਈਵੀ ਪੌਜ਼ੇਟਿਵ ਦੀ ਤੇਜ਼ੀ ਨਾਲ ਵਧ ਰਹੀ ਗਿਣਤੀ ਨੂੰ ਦੇਖਦਿਆਂ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਵਿੱਚ ਸਾਲ 2022 ਤੋਂ ਜਨਵਰੀ 2023 ਤੱਕ ਐਚਆਈਵੀ ਦੇ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੈਰਾਨੀਜਨਕ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਨਸ਼ਿਆਂ ਦੇ ਨਾਲ-ਨਾਲ ਐੱਚਆਈਵੀ ਵਰਗੀਆਂ ਮਾਰੂ ਬੀਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ। ਜੇਕਰ 2022 ਤੋਂ ਜਨਵਰੀ 2023 ਤੱਕ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ 10,109 ਮਾਮਲੇ ਦਰਜ ਕੀਤੇ ਗਏ ਹਨ। ਜੋ ਆਪਣੇ ਆਪ ਵਿੱਚ ਬਹੁਤ ਜ਼ਿਆਦਾ ਹੈ।
ਸਾਹਮਣੇ ਆਏ ਅੰਕੜਿਆਂ ਮੁਤਾਬਕ 88 ਕੇਸ 15 ਸਾਲ ਤੋਂ ਘੱਟ ਉਮਰ ਦੇ ਨਾਬਾਲਗਾਂ ਦੇ ਹਨ, ਇਹੀ 10,021 ਕੇਸ 15 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਪਾਏ ਗਏ ਹਨ। ਇਨ੍ਹਾਂ ਵਿੱਚ 8155 ਪੁਰਸ਼ ਤੇ 1847 ਔਰਤਾਂ ਸ਼ਾਮਲ ਹਨ, ਜਦੋਂ ਕਿ 19 ਟਰਾਂਸਜੈਂਡਰ, 56 ਲੜਕੇ ਤੇ 32 ਲੜਕੀਆਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਕੇਸ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ ਹਨ।
ਸੂਬੇ ਦੇ ਲੁਧਿਆਣਾ ਵਿੱਚ 1711 ਕੇਸ ਸਾਹਮਣੇ ਆਏ ਹਨ, ਉਸ ਤੋਂ ਬਾਅਦ ਪਟਿਆਲਾ ਦਾ ਨੰਬਰ ਆਉਂਦਾ ਹੈ, ਇੱਥੇ 795 ਐਚਆਈਵੀ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਹਨ, ਜੇਕਰ ਮੋਗਾ ਦੀ ਗੱਲ ਕਰੀਏ ਤਾਂ ਇੱਥੇ 712 ਕੇਸ ਦਰਜ ਕੀਤੇ ਗਏ ਹਨ। ਬਾਕੀ ਜ਼ਿਲ੍ਹਿਆਂ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਹੈ।
ਤੇਜ਼ੀ ਨਾਲ ਵਧ ਰਹੀ ਗਿਣਤੀ
ਪੰਜਾਬ ‘ਚ ਕੇਂਸਰ, ਨਸ਼ੇ ਤੋਂ ਬਾਅਦ ਹੁਣ ਇੱਕ ਹੋਰ ਲਾਗ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ। ਦੱਸ ਦਈਏ ਕਿ ਸਾਹਮਣੇ ਆਈ ਤਾਜ਼ਾ ਰਿਪੋਰਟ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਸੂਬੇ ‘ਚ ਤੇਜ਼ੀ ਨਾਲ ਐਚ.ਆਈ.ਵੀ. ਫੈਲ ਰਿਹਾ ਹੈ। ਪਰ ਹੁਣ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋ ਸਕਿਆ ਹੈ ਕਿ ਐੱਚਆਈਵੀ ਪੌਜ਼ੇਟਿਵ ਦੀ ਗਿਣਤੀ ਤੇਜ਼ੀ ਨਾਲ ਵਧਣ ਦਾ ਕਾਰਨ ਕੀ ਹੈ। ਸਾਲ 2019 ਦੀ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ 11 ਸਾਲਾਂ ਵਿੱਚ ਏਡਜ਼ ਨਾਲ 6081 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h