Air India Flight: ਸਵੀਡਨ ਦੇ ਸਟਾਕਹੋਮ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ, ਜਿਸ ਕਾਰਨ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਇਹ ਫਲਾਈਟ ਅਮਰੀਕਾ ਦੇ ਨੇਵਾਰਕ ਤੋਂ ਦਿੱਲੀ ਲਈ ਰਵਾਨਾ ਹੋਈ ਸੀ। ਇਸ ਦੌਰਾਨ ਏਅਰ ਇੰਡੀਆ ਦੇ ਬੋਇੰਗ 777 ਜਹਾਜ਼ ਦੇ ਇੰਜਣ ਵਿੱਚ ਅਚਾਨਕ ਤਕਨੀਕੀ ਖਰਾਬੀ ਆ ਗਈ।
ਇਸ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ। ਹਾਲਾਂਕਿ ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਏਅਰ ਇੰਡੀਆ ਦੇ ਇੱਕ ਜਹਾਜ਼ ਨੇ ਬੁੱਧਵਾਰ ਨੂੰ 300 ਯਾਤਰੀਆਂ ਨੂੰ ਲੈ ਕੇ ਨੇਵਾਰਕ ਤੋਂ ਦਿੱਲੀ ਲਈ ਉਡਾਣ ਭਰੀ। ਜਦੋਂ ਜਹਾਜ਼ ਅਸਮਾਨ ਵਿੱਚ ਉੱਡ ਰਿਹਾ ਸੀ ਤਾਂ ਅਚਾਨਕ ਇਸ ਦੇ ਇੱਕ ਇੰਜਣ ਵਿੱਚੋਂ ਤੇਲ ਲੀਕ ਹੋਣ ਲੱਗਾ।
Air India Newark (US)-Delhi flight (AI106) with nearly 300 passengers made an emergency landing at Sweden's Stockholm airport after it developed a technical snag. All passengers safe. A large no.of fire engines were deployed at the airport as the flight made an emergency landing pic.twitter.com/Rdwfg9VOgx
— ANI (@ANI) February 22, 2023
ਦੱਸ ਦਈਏ ਕਿ ਜਦੋਂ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਤਾਂ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਵੱਡੀ ਗਿਣਤੀ ਵਿਚ ਫਾਇਰ ਇੰਜਣ ਮੌਜੂਦ ਸੀ। ਜਹਾਜ਼ ਦੀ ਜ਼ਮੀਨ ‘ਤੇ ਐਮਰਜੈਂਸੀ ਲੈਂਡਿੰਗ ਕਰਨ ਤੋਂ ਬਾਅਦ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h