Ajnala Incident: ਪੰਜਾਬ ਦੇ ਅਜਨਾਲਾ ‘ਚ ਹੋਈ ਹਿੰਸਾ ਕਾਰਨ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦੇ ਘੇਰੇ ‘ਚ ਘਿਰਦੀ ਨਜ਼ਰ ਆ ਰਹੀ ਹੈ। ਹੁਣ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਦੱਸ ਦਈਏ ਕਿ ਕੇਂਦਰੀ ਏਜੰਸੀ ਦੀ ਰਿਪੋਰਟ ਅਨੁਸਾਰ ਇਸ ਘਟਨਾ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਵੀ ਸਾਹਮਣੇ ਆਈ ਹੈ। ਜੇਕਰ ਪੁਲਿਸ ਨੇ ਟਾਲ-ਮਟੋਲ ਦਾ ਰਵੱਈਆ ਨਾ ਅਪਣਾ ਕੇ ਸੰਜੀਦਗੀ ਦਿਖਾਈ ਹੁੰਦੀ ਤਾਂ ਪੁਲਿਸ ਥਾਣੇ ਵਿਚ ਅਜਿਹੀ ਹਿੰਸਕ ਘਟਨਾ ਨਾ ਵਾਪਰਦੀ। ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਉਸ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੀ ਰੋਕ ਲਿਆ ਜਾਂਦਾ ਤਾਂ ਅਜਨਾਲਾ ਹਿੰਸਾ ਨਾ ਵਾਪਰਦੀ।
ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ ‘ਤੇ ਚੁੱਕੇ ਸਵਾਲ
ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤਿੰਨ ਦਿਨਾਂ ਤੋਂ ਪ੍ਰਚਾਰ ਕਰ ਰਿਹਾ ਸੀ ਕਿ ਥਾਣਾ ਅਜਨਾਲਾ ਦਾ ਘਿਰਾਓ ਕਰੇਗਾ, ਇੱਥੋਂ ਤੱਕ ਕਿ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਦੇ ਹੁਕਮਾਂ ‘ਤੇ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੱਡੀ ਦੇ ਨਾਲ ਅਜਨਾਲਾ ਆਉਣ ਦਾ ਰਸਤਾ ਦਿੱਤਾ ਗਿਆ। ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੇ ਅਜਨਾਲਾ ਪਹੁੰਚਣ ਤੱਕ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵਧ ਗਈ।
ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਪੁਲਿਸ ਚਾਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਜਾਣ ਵਾਲੀ ਗੱਡੀ ਨੂੰ ਕਾਫਲੇ ਤੋਂ ਵੱਖ ਕਰ ਸਕਦੀ ਸੀ ਪਰ ਫਿਰ ਵੀ ਅਜਿਹਾ ਨਹੀਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h