Lovepreet Singh Toofan: ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ। ਉਸ ਨੇ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ ਤੇ ਵਹਿਗੁਰੂ ਦਾ ਸ਼ੁਕਰਾਨਾ ਕਰਨਗੇ।
ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ। ਵੱਡੀ ਗਿਣਤੀ ਪਹੁੰਚੇ ਲੋਕਾਂ ਨੇ ਉਸਦਾ ਬਾਹਰ ਆਉਣ ‘ਤੇ ਸਵਾਗਤ ਕੀਤਾ।ਦੱਸ ਦਈਏ ਕਿ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਬੀਤੇ ਕੱਲ੍ਹ ਅਜਨਾਲਾ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ। ਜਿਸ ਦੌਰਾਨ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਜੇਲ੍ਹ ਵਿੱਚ ਦਾਖਲ ਹੋਏ ਤੇ ਦੋਵਾਂ ਧੀਰਾਂ ‘ਚ ਹੋਈ ਝੱੜਪ ਦੌਰਾਨ ਕਈ ਪੁਲਿਸ ਕਰਮੀ ਗੰਭੀਰ ਜ਼ਖ਼ਮੀ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h