ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ AK 47 ਨਾਲ ਕੀਤੀ ਫਾਇਰਿੰਗ ‘ਚ ਲਗਭਗ 20 ਰੋਂਦ ਫਾਇਰ ਕੀਤੇ ਗਏ, ਜਿਸ ਵਿਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਸਮੇਂ ਦੀ ਵੱਡੀ ਖ਼ਬਰ ਮਾਨਸਾ ਤੋਂ ਦੇਖਣ ਨੂੰ ਮਿਲੀ ਹੈ ਜਿਥੇ ਕਿ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਹੈ। ਸਿੱਧੂ ਮੂਸੇਵਾਲਾ ਜੋ ਕਿ ਆਪਣਿਆਂ ਗਾਣਿਆਂ ਤੇ ਬਿਆਨਾਂ ਕਾਰਨ ਹਮੇਸ਼ਾ ਚਰਚਾ ‘ਚ ਰਹਿੰਦੇ ਹਨ ਅੱਜ ਉਨ੍ਹਾਂ ‘ਤੇ ਹਮਲੇ ਦੀ ਖ਼ਬਰ ਦੇਖਣ ਨੂੰ ਮਿਲੀ ਹੈ।
ਜਾਣਕਾਰੀ ਮੁਤਾਬਕ ਪਿੰਡ ਜਵਾਹਰ ਕੇ ‘ਚ ਸਿੱਧੂ ਮੂਸੇਵਾਲਾ ‘ਤੇ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਥਾਰ ਗੱਡੀ ‘ਤੇ 200 ਫਾਇਰ ਕੱਡੇ ਗਏ ਤੇ ਹਮਲਾਵਰ ਮੌਕੇ ‘ਤੋਂ ਫਰਾਰ ਹੋ ਗਏ। ਇਸ ਹਮਲੇ ‘ਚ 3 ਹੋਰ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਸਿੱਧੂ ਮੂਸੇਵਾਲਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਕਿ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।